|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮਾਮਲਾ ਸ੍ਰੀ ਦਰਬਾਰ ਸਾਹਿਬ ’ਚ ਔਰਤ ਵੱਲੋਂ ਬੀੜੀ ਪੀਣ ਦਾ: 7 ਮੁਲਾਜ਼ਮ ਮੁਅੱਤਲ, 3 ਤਬਦੀਲ

ਨਿਊਜ਼ ਡੈਸਕ : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਇਕ ਔਰਤ ਵੱਲੋਂ ਬੀੜੀ ਪੀ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਮਲਾ ਸ੍ਰੀ ਦਰਬਾਰ ਸਾਹਿਬ ’ਚ ਔਰਤ ਵੱਲੋਂ ਬੀੜੀ ਪੀਣ ਦਾ: 7 ਮੁਲਾਜ਼ਮ ਮੁਅੱਤਲ, 3 ਤਬਦੀਲ
📷 NRI Post Desk

ਨਿਊਜ਼ ਡੈਸਕ : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਇਕ ਔਰਤ ਵੱਲੋਂ ਬੀੜੀ ਪੀ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ 3 ਨੂੰ ਤਬਦੀਲ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਮੁਲਾਜ਼ਮਾਂ ’ਚ ਨਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਵਧੀਕ ਮੈਨੇਜਰ, ਗੁਰਸ਼ਿੰਦਰ ਸਿੰਘ ਨਿਗਰਾਨ, ਰਾਜਵਿੰਦਰ ਸਿੰਘ ਕਲਰਕ ਕਮ ਨਿਗਰਾਨ, ਭਾਈ ਕੁਲਦੀਪ ਸਿੰਘ ਸੇਵਾਦਾਰ ਸੇਵਾਦਲ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਲ ਸ਼ਾਮਲ ਹਨ। ਰਮਦਾਸ ਅਨੁਸਾਰ ਇਨ੍ਹਾਂ ਮੁਅੱਤਲ ਕੀਤੇ ਮੁਲਾਜ਼ਮਾਂ ਦੇ ਹੈੱਡਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਬਣਾਏ ਗਏ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!