|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸਿਹਤ ਵਿਭਾਗ ਦਏਗਾ 5 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ : ਸਿਵਲ ਸਰਜਨ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਦੇ ਲਈ ਸਰਕਾਰ ਤੇ ਵਿਭਾਗ ਯਤਨਸ਼ੀਲ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਸੰਬੰਧੀ ਸੀਨੀਅਰ ਮੈਡੀਕਲ ਅਫਸਰਾਂ, ਨੋਡਲ ਅਫਸਰਾਂ, ਡਾਟਾ ਐਂਟਰੀ ਆਪਰੇਟਰਾਂ ਦੀ ਕਰਵਾਈ ਗਈ ਟ੍ਰੇਨਿੰਗ ਦੌਰਾਨ ਪ੍ਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਦੇ ਲਈ ਸਰਕਾਰ ਤੇ ਵਿਭਾਗ ਯਤਨਸ਼ੀਲ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਸੰਬੰਧੀ ਸੀਨੀਅਰ ਮੈਡੀਕਲ ਅਫਸਰਾਂ, ਨੋਡਲ ਅਫਸਰਾਂ, ਡਾਟਾ ਐਂਟਰੀ ਆਪਰੇਟਰਾਂ ਦੀ ਕਰਵਾਈ ਗਈ ਟ੍ਰੇਨਿੰਗ ਦੌਰਾਨ ਪ੍ਰਗਟ ਕੀਤੇ।

ਸੰਬੰਧਿਤ ਖ਼ਬਰਾਂ

ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਉਕਤ ਯੋਜਨਾ ਅਜਿਹੇ ਲੋਕਾਂ ਲਈ ਵਰਦਾਨ ਸਾਬਿਤ ਹੋਏਗੀ ਜੋ ਗਰੀਬੀ ਦੇ ਚੱਲਦਿਆਂ ਆਪਣਾ ਇਲਾਜ ਕਰਵਾਉਣ ਵਿੱਚ ਅਸਮਰਥ ਹਨ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਲੋਕ ਬੀਮਾਰੀ ਵਿੱਚ ਆਉਣ ਵਾਲੇ ਖਰਚ ਨੂੰ ਸੁਣ ਕੇ ਹੀ ਉਸ ਬੀਮਾਰੀ ਦਾ ਇਲਾਜ ਨਹੀਂ ਕਰਵਾਉਂਦੇ।

ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈ ਉਕਤ ਸਕੀਮ ਦੇ ਤਹਿਤ ਸਮਾਜਿਕ, ਆਰਥਕ ਅਤੇ ਜਾਤੀਗਤ ਜਨਗਣਨਾ ਦੇ ਆਧਾਰ ਤੇ ਲੋੜਮੰਦ ਪਰਿਵਾਰਾਂ ਦੀ ਪਛਾਣ ਕਰ ਕੇ ੫ ਲੱਖ ਰੁਪਏ ਤੱਕ ਦੀ ਕੈਸ਼ਲੈਸ ਇਲਾਜ ਦੀ ਸਹੂਲਤ ਮੁਹੱਇਆ ਕਰਵਾਈ ਜਾਏਗੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!