ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਗੁੱਜਰ/ਵਿਅਕਤੀ ਵੱਲੋਂ ਵੱਡੀ ਗਿਣਤੀ ਵਿਚ ਗਾਵਾਂ/ਮੱਝਾਂ ਨੂੰ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਸਤੰਬਰ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਗੁੱਜਰ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਆਦਿ ਲੈ ਕੇ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲੇ ਦੇ ਹਰੇਕ ਪਿੰਡ ਵਿਚ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਜਾ ਰਹੇ ਹਨ। ਜ਼ਿਲਾ ਕਪੂਰਥਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਿਸ਼ਵ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆਂ ਇਸ 'ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।
ਜ਼ਿਲੇ ਵਿਚ ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਪਸ਼ੂ ਚਰਾਉਣ 'ਤੇ ਰੋਕ
ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਗੁੱਜਰ/ਵਿਅਕਤੀ ਵੱਲੋਂ ਵੱਡੀ ਗਿਣਤੀ ਵਿਚ ਗਾਵਾਂ/ਮੱਝਾਂ ਨੂੰ ਜ਼ਿਲਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21
NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




