|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

CBI ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ -ਖਹਿਰਾ

ਚੰਡੀਗੜ : ਸੀਬੀਆਈ ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਇਹ ਦੋਸ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਲਾਇਆ। ਖਹਿਰਾ ਨੇ ਕਿਹਾ ਕਿ ਇਸ ਸਾਲ ਦੇ ਅਖ਼ੀਰ 'ਚ ਹਰਿਆਣਾ ਵਿਖੇ ਹੋਣ ਵਾਲੀਆਂ ਚੋਣਾਂ 'ਚ ਡੇਰਾ ਪ੍ਰੇਮੀਆਂ ਦੀ ਹਮਾਇਤ ਲੈਣ ਦੇ ਮੱਦੇਨਜ਼ਰ ਭਾਜਪਾ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਉਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਸੀਬੀਆਈ ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਇਹ ਦੋਸ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਲਾਇਆ। ਖਹਿਰਾ ਨੇ ਕਿਹਾ ਕਿ ਇਸ ਸਾਲ ਦੇ ਅਖ਼ੀਰ 'ਚ ਹਰਿਆਣਾ ਵਿਖੇ ਹੋਣ ਵਾਲੀਆਂ ਚੋਣਾਂ 'ਚ ਡੇਰਾ ਪ੍ਰੇਮੀਆਂ ਦੀ ਹਮਾਇਤ ਲੈਣ ਦੇ ਮੱਦੇਨਜ਼ਰ ਭਾਜਪਾ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀਆਈਜੀ ਰਣਜੀਤ ਸਿੰਘ ਖੱਟੜਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐੱਸਆਈਟੀ ਨੇ ਬੇਅਦਬੀ ਮਾਮਲਿਆਂ 'ਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਪਾਈ ਸੀ ਪਰ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁਲਜ਼ਮਾਂ ਨੂੰ ਬਚਾਉਣ ਖਾਤਿਰ ਦੋ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਸੰਬੰਧਿਤ ਖ਼ਬਰਾਂ

ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰ ਸਿੰਘ ਬਿੱਟੂ ਦਾ ਨਾਭਾ ਜੇਲ੍ਹ 'ਚ ਕਤਲ ਅਤੇ ਬਾਕੀ ਪੰਜ ਮੁਲਜ਼ਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦੇਣਾ ਇਕ ਸਿਆਸੀ ਸਾਜ਼ਿਸ਼ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਸੀਬੀਆਈ ਜਾਂਚ ਨੂੰ ਅੱਗੇ ਵਧਾਉਣ 'ਚ ਫੇਲ੍ਹ ਰਹੀ, ਜਦਕਿ ਖੱਟੜਾ ਦੀ ਅਗਵਾਈ ਵਾਲੀ ਐੱਸਆਈਟੀ ਨੇ ਬੇਅਦਬੀ ਮਾਮਲਿਆਂ 'ਚ ਡੇਰੇ ਦੀ ਸ਼ਮੂਲੀਅਤ ਪਾਈ ਸੀ। ਉਨ੍ਹਾਂ ਕਿਹਾ ਕਿ ਪਹਿਲਾ ਜਸਟਿਸ ਜੋਰਾ ਸਿੰਘ ਕਮਿਸ਼ਨ ਅਤੇ ਫਿਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ 'ਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਪਾਈ ਸੀ।

ਉਨ੍ਹਾਂ ਕਿਹਾ ਕਿ ਬਿੱਟੂ ਦੇ ਕਤਲ ਅਤੇ ਦੋ ਮਾਮਲ਼ਿਆਂ 'ਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲ਼ਿਆਂ ਵਿਚ ਅਕਾਲੀ ਆਗੂਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਹੇਠ ਬਣਾਈ ਐੱਸਆਈਟੀ ਵੀ ਆਪਣੇ ਰਸਤੇ ਤੋਂ ਭਟਕ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!