|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ

ਕੁਰਾਲੀ : ਨੇੜਲੇ ਪਿੰਡ ਬੜੌਦੀ ਦੇ ਗੁਰਦੁਆਰਾ ਧੰਨਾ ਭਗਤ ਬੜੌਦੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਛੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਭਾਈ ਤੇਜਿੰਦਰ ਸਿੰਘ ਮੁੰਡੀ ਖਰੜ ਵਾਲਿਆਂ ਨੇ ਸੰਗਤਾਂ ਨੂੰ ਕਥਾ ਕਰ ਕੇ ਨਿਹਾਲ ਕੀਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੁਰਾਲੀ : ਨੇੜਲੇ ਪਿੰਡ ਬੜੌਦੀ ਦੇ ਗੁਰਦੁਆਰਾ ਧੰਨਾ ਭਗਤ ਬੜੌਦੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਛੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਭਾਈ ਤੇਜਿੰਦਰ ਸਿੰਘ ਮੁੰਡੀ ਖਰੜ ਵਾਲਿਆਂ ਨੇ ਸੰਗਤਾਂ ਨੂੰ ਕਥਾ ਕਰ ਕੇ ਨਿਹਾਲ ਕੀਤਾ ਤੇ ਨਾਮ ਸਿਮਰਨ ਕਰਨ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਸੰਤ ਬਾਬਾ ਮਨਪ੍ਰਰੀਤ ਸਿੰਘ ਮੁੰਡੀ ਖਰੜ ਨੇ ਆਪਣੇ ਅਮੋਲਕ ਕੀਰਤਨ ਦੁਆਰਾ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਦੱਸੇ ਹੋਏ ਉਪਦੇਸ਼ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਗੁਰੂ ਗ੍ੰਥ ਸਾਹਿਬ ਨਾਲ ਜੁੜਨ ਦੇ ਲਈ ਪ੍ਰਰੇਰਿਤ ਕੀਤਾ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਬੀਬੀ ਮਨਪ੍ਰਰੀਤ ਕੌਰ ਢਕੋਰਾਂ, ਅਮਨਦੀਪ ਕੌਰ ਚਮਕੌਰ ਸਾਹਿਬ, ਦੋਵੇਂ ਕਵੀਸ਼ਰੀ ਜਥੇ, ਜੁਝਾਰ ਸਿੰਘ ਮਠਾਰੂ ਦਾ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਨੇ ਆਏ ਜਥਿਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਭਾਈ ਗੁਰਪਾਲ ਸਿੰਘ, ਲਖਵੀਰ ਸਿੰਘ, ਬੇਅੰਤ ਸਿੰਘ, ਹਰਚੰਦ ਸਿੰਘ, ਮੋਹਣੀ ਸਰਪੰਚ, ਸੁਰਿੰਦਰ ਸਿੰਘ, ਹਰਨੇਕ ਸਿੰਘ, ਹਰਿੰਦਰ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਿਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!