|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੇਂਦਰ ਸਰਕਾਰ ਨੇ ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

ਨਿਊਜ਼ ਡੈਸਕ (ਜਸਕਮਲ) : ਕੈਨੇਡਾ 'ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ। ਇਸ 'ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ 'ਚ ਰਹਿ ਰਹੇ ਭਾਰਤ

NRI Post Desk · 1751 ਦਿਨ ਪਹਿਲਾਂ · ਅੱਪਡੇਟ 1751 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਨੇ ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੈਨੇਡਾ 'ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ। ਇਸ 'ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ 'ਚ ਰਹਿ ਰਹੇ ਭਾਰਤੀਆਂ ਤੇ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੇਹੱਦ ਸੁਚੇਤ ਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਵਿਰੋਧ ਵਾਲੇ ਇਲਾਕਿਆਂ 'ਚ ਜਾਣ ਤੋਂ ਬਚਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਟਰੱਕ ਡਰਾਈਵਰਾਂ ਵੱਲੋਂ ਕੋਰੋਨਾ ਵੈਕਸੀਨ ਦੇ ਹੁਕਮਾਂ ਦੇ ਵਿਰੋਧ 'ਚ ਲਗਾਤਾਰ ਨੌਂ ਦਿਨਾਂ ਤਕ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਮੇਅਰ ਨੇ ਕਿਹਾ ਕਿ ਚੱਲ ਰਹੇ ਪ੍ਰਦਰਸ਼ਨਾਂ ਤੋਂ ਨਿਵਾਸੀਆਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਕੈਨੇਡਾ ਦੇ ਮੇਅਰ ਨੇ ਕਿਹਾ ਹੈ ਕਿ ਅਮਰੀਕਾ 'ਚ ਮੌਜੂਦ ਧੜਿਆਂ ਨੂੰ ਗੁਆਂਢੀ ਮੁਲਕ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਨਹੀਂ ਦੇਣਾ ਚਾਹੀਦਾ।

ਰਿਪੋਰਟ ਅਨੁਸਾਰ, ਓਟਾਵਾ ਪੁਲਿਸ ਸੇਵਾ ਦੇ ਮੁਖੀ ਪੀਟਰ ਸਲੋਲੀ ਨੇ ਪੁਲਿਸ ਬੋਰਡ ਦੀ ਇਕ ਵਿਸ਼ੇਸ਼ ਮੀਟਿੰਗ 'ਚ ਦੱਸਿਆ ਕਿ ਉਨ੍ਹਾਂ ਦੀ ਫੋਰਸ ਕੋਲ ਇਸ ਸ਼ਹਿਰ 'ਚ ਪੁਲਿਸਿੰਗ ਨੂੰ ਢੁਕਵੇਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਾਉਣ ਲਈ ਲੋੜੀਂਦੇ ਸਰੋਤ ਨਹੀਂ ਹਨ। ਵਾਟਸਨ ਨੇ ਕਿਹਾ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ ਜਿੱਥੇ ਟਰੱਕਾਂ ਨੇ ਰਿਹਾਇਸ਼ੀ ਸੜਕਾਂ ਨੂੰ ਰੋਕ ਦਿੱਤਾ ਸੀ। ਸ਼ਨਿਚਰਵਾਰ ਨੂੰ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਵੈਕਸੀਨ ਦੀ ਲੋੜ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਦੂਜੇ ਹਫਤੇ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਟਰੈਕਟਰ-ਟ੍ਰੇਲਰ ਤੇ ਪ੍ਰਾਈਵੇਟ ਵਾਹਨ ਓਟਾਵਾ ਸ਼ਹਿਰ ਵਿੱਚ ਦਾਖਲ ਹੋਏ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!