|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ 1100 ਕਰੋੜ ਦਾ ਪੇਂਡੂ ਵਿਕਾਸ ਫੰਡ, ਜਾਣੋ ਕਾਰਨ

ਨਿਊਜ਼ ਡੈਸਕ : ਕੇਂਦਰ ਸਰਕਾਰ ਨੇ 1100 ਕਰੋੜ ਦਾ ਪੇਂਡੂ ਵਿਕਾਸ ਫੰਡ (RDF) 'ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦਿਹਾਤੀ ਵਿਕਾਸ ਐਕਟ 1987 'ਚ ਸੋਧ ਦੀ ਸ਼ਰਤ ਰੱਖੀ ਗਈ ਹੈ। ਕੇਂਦਰ ਦਾ ਤਰਕ ਹੈ ਕਿ ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ 'ਤੇ ਪੈਸਾ ਨਾ ਖਰਚ ਹੋਵੇ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ 1200 ਕਰੋੜ ਰੁਪਏ 'ਤੇ ਰੋਕ ਲਾਈ ਸੀ। ਬਾਅਦ 'ਚ ਐਕਟ 'ਚ ਸੋਧ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ 1100 ਕਰੋੜ ਦਾ ਪੇਂਡੂ ਵਿਕਾਸ ਫੰਡ, ਜਾਣੋ ਕਾਰਨ
📷 NRI Post Desk

ਨਿਊਜ਼ ਡੈਸਕ : ਕੇਂਦਰ ਸਰਕਾਰ ਨੇ 1100 ਕਰੋੜ ਦਾ ਪੇਂਡੂ ਵਿਕਾਸ ਫੰਡ (RDF) 'ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦਿਹਾਤੀ ਵਿਕਾਸ ਐਕਟ 1987 'ਚ ਸੋਧ ਦੀ ਸ਼ਰਤ ਰੱਖੀ ਗਈ ਹੈ। ਕੇਂਦਰ ਦਾ ਤਰਕ ਹੈ ਕਿ ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ 'ਤੇ ਪੈਸਾ ਨਾ ਖਰਚ ਹੋਵੇ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ 1200 ਕਰੋੜ ਰੁਪਏ 'ਤੇ ਰੋਕ ਲਾਈ ਸੀ। ਬਾਅਦ 'ਚ ਐਕਟ 'ਚ ਸੋਧ ਦੀ ਸ਼ਰਤ 'ਤੇ ਹੀ ਇਹ ਫੰਡ ਜਾਰੀ ਕੀਤੇ ਗਏ ਸਨ। ਪਿਛਲੇ ਸਾਲ 30 ਨਵੰਬਰ ਨੂੰ ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ ਸੀ ਤੇ ਕਰੀਬ ਤਿੰਨ ਮਹੀਨੇ ਮਗਰੋਂ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ । ਸਰਕਾਰ ਨੇ ਕਰਜ਼ਾ ਮੁਆਫ਼ੀ ਲਈ ਫੰਡ ਦੇ ਇਸਤੇਮਾਲ 'ਤੇ ਇਤਰਾਜ਼ ਜਤਾਇਆ ਸੀ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਦਿਹਾਤੀ ਵਿਕਾਸ ਫੰਡ ਦਾ ਪੈਸਾ ਵਰਤਿਆ ਗਿਆ ਸੀ ਅਤੇ ਇਸ ਦੀ ਵਰਤੋਂ ਤੋਂ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ 'ਚ ਸੋਧ ਵੀ ਕੀਤੀ ਗਈ ਸੀ। ਕੇਂਦਰ ਨੂੰ ਇਸੇ ਸੋਧ ’ਤੇ ਮੁੱਖ ਇਤਰਾਜ਼ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਦਿਹਾਤੀ ਵਿਕਾਸ ਫੰਡ ਦਾ ਪੈਸਾ ਸਿਰਫ਼ ਖ਼ਰੀਦ ਕੇਂਦਰਾਂ ਦੇ ਵਿਕਾਸ ’ਤੇ ਹੀ ਖ਼ਰਚ ਕੀਤਾ ਜਾਵੇ ਨਾ ਕਿ ਬਾਕੀ ਕੰਮਾਂ ਉੱਤੇ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!