|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੇਂਦਰ ਸਰਕਾਰ ਦਾ ਸਿੱਖਾਂ ਪੱਖੀ ਫੈਸਲਾ; ਉਡਾਣਾਂ 'ਚ ਕਿਰਪਾਨ ਪਹਿਨਣ 'ਤੇ ਪਾਬੰਦੀ ਹਟਾਈ, ਇਹ ਸ਼ਰਤ ਵੀ ਰੱਖੀ

ਨਿਊਜ਼ ਡੈਸਕ : ਸਿੱਖ ਸਮਾਜ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ 'ਚ ਕਿਰਪਾਨ ਪਹਿਨਣ 'ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀ ਰੱਖੀ ਗਈ ਹੈ ਕਿ ਕਿਰਪਾਨ ਦਾ ਸਾਈਜ਼ 9 ਇੰਚ ਤਕ ਹੀ ਹੋਣਾ ਚਾਹੀਦਾ ਹੈ ਤੇ ਉਸ ਦਾ ਬਲੇਡ 6 ਇੰਚ ਤੋਂ ਵੱਡਾ ਨ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਦਾ ਸਿੱਖਾਂ ਪੱਖੀ ਫੈਸਲਾ; ਉਡਾਣਾਂ 'ਚ ਕਿਰਪਾਨ ਪਹਿਨਣ 'ਤੇ ਪਾਬੰਦੀ ਹਟਾਈ, ਇਹ ਸ਼ਰਤ ਵੀ ਰੱਖੀ
📷 NRI Post Desk

ਨਿਊਜ਼ ਡੈਸਕ : ਸਿੱਖ ਸਮਾਜ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ 'ਚ ਕਿਰਪਾਨ ਪਹਿਨਣ 'ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀ ਰੱਖੀ ਗਈ ਹੈ ਕਿ ਕਿਰਪਾਨ ਦਾ ਸਾਈਜ਼ 9 ਇੰਚ ਤਕ ਹੀ ਹੋਣਾ ਚਾਹੀਦਾ ਹੈ ਤੇ ਉਸ ਦਾ ਬਲੇਡ 6 ਇੰਚ ਤੋਂ ਵੱਡਾ ਨਹੀਂ ਹੋਣਾ ਚਾਹੀਦਾ। ਸਿਵਲ ਏਵੀਏਸ਼ਨ ਸਕਿਓਰਟੀ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦਾ ਸਖ਼ਤ ਨੋਟਿਸ ਲਿਆ ਸੀ। ਧਾਮੀ ਨੇ ਕਿਹਾ ਸੀ ਕਿ ਭਾਰਤ ਸਰਕਾਰ ਨੇ ਹਾਲ ਹੀ 'ਚ ਜਾਰੀ ਕੀਤੇ ਇਕ ਨੋਟੀਫਿਕੇਸ਼ਨ 'ਚ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡੇ ਦੇ ਅੰਦਰ ਸਿੱਖ ਕੱਕਾਰਾਂ ਦੇ ਇਕ ਹਿੱਸੇ ਦੀ ਕਿਰਪਾਨ ਪਹਿਨਣ ਦੀ ਮਨਾਹੀ ਕੀਤੀ ਹੈ, ਜਿਸ ਨੂੰ ਉਨ੍ਹਾਂ ਸਿੱਖ ਸੰਪਰਦਾਵਾਂ ਨਾਲ ਧੱਕਾ ਦੱਸਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!