|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੋਹੇ ਅਤੇ ਪਾਣੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਚਾਚੇ ਨੇ ਭਤੀਜੇ ਨੂੰ ਮਾਰੀ ਗੋਲੀ

ਰੂਪਨਗਰ : ਪਿੰਡ ਦੁੱਲਚੀ ਮਾਜਰਾ ਵਿਖੇ ਬੀਤੇ ਸ਼ਾਮ ਦੋ ਪਰਿਵਾਰਾਂ 'ਚ ਗੋਹੇ ਅਤੇ ਪਾਣੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਚਾਚੇ ਨੇ ਭਤੀਜੇ ਨੂੰ ਗੋਲੀ ਮਾਰ ਦਿੱਤੀ। ਸੱਜੇ ਗੋਡੇ 'ਚ ਗੋਲੀ ਲੱਗਣ ਨਾਲ ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਇੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਥਾਣਾ ਭਗਵੰਤਪੁਰ ਦੇ ਏਐਸਆਈ ਕਸ਼ਮੀਰੀ ਲਾਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਪਨਗਰ : ਪਿੰਡ ਦੁੱਲਚੀ ਮਾਜਰਾ ਵਿਖੇ ਬੀਤੇ ਸ਼ਾਮ ਦੋ ਪਰਿਵਾਰਾਂ 'ਚ ਗੋਹੇ ਅਤੇ ਪਾਣੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਚਾਚੇ ਨੇ ਭਤੀਜੇ ਨੂੰ ਗੋਲੀ ਮਾਰ ਦਿੱਤੀ। ਸੱਜੇ ਗੋਡੇ 'ਚ ਗੋਲੀ ਲੱਗਣ ਨਾਲ ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਇੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਥਾਣਾ ਭਗਵੰਤਪੁਰ ਦੇ ਏਐਸਆਈ ਕਸ਼ਮੀਰੀ ਲਾਲ ਨੇ ਦੱਸਿਆ ਕਿ ਗੋਲ਼ੀ ਚਲਾਉਣ ਵਾਲੇ ਜਸਵਿੰਦਰ ਸਿੰਘ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਮੁਤਾਬਿਕ ਚਾਚੇ ਜਸਵਿੰਦਰ ਸਿੰਘ ਅਤੇ ਜ਼ਖ਼ਮੀ ਹੋਏ ਨੌਜਵਾਨ ਕੁਲਵਿੰਦਰ ਸਿੰਘ (30) ਦੇ ਪਿਤਾ ਸੁਰਿੰਦਰ ਸਿੰਘ ਦੇ ਘਰ ਨਾਲ-ਨਾਲ ਹਨ ਅਤੇ ਗੋਹੇ ਅਤੇ ਪਾਣੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੀ ਸ਼ਾਮ ਚਾਚਾ ਜਸਵਿੰਦਰ ਸਿੰਘ ਨੇ ਝਗੜੇ ਦੌਰਾਨ ਆਪਣੇ ਭਤੀਜੇ ਕੁਲਵਿੰਦਰ ਸਿੰਘ 'ਤੇ ਗੋਲ਼ੀ ਚਲਾ ਦਿੱਤੀ ਅਤੇ ਉਹ ਜ਼ਖਮੀ ਹੋ ਗਿਆ। ਏਐਸਆਈ ਕਸ਼ਮੀਰੀ ਲਾਲ ਨੇ ਦੱਸਿਆ ਕਿ ਜ਼ਖਮੀ ਹੋਏ ਨੌਜਵਾਨ ਕੁਲਵਿੰਦਰ ਸਿੰਘ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!