|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਫਿਰ ਕਈ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਨਿਊਜ਼ ਡੈਸਕ : ਮੌਸਮ ਇਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਕਾਰਨ ਲੋਕਾਂ ਨੂੰ ਮੁੜ ਠੰਢ ਮਹਿਸੂਸ ਹੋਣ ਲੱਗੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਸਰਗਰਮ ਪੱਛਮੀ ਗੜਬੜੀ ਦੇ ਕਾਰਨ ਅੱਜ ਉੱਤਰੀ ਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦਾ ਸਭ ਤੋਂ

NRI Post Desk · 1733 ਦਿਨ ਪਹਿਲਾਂ · ਅੱਪਡੇਟ 1733 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਫਿਰ ਕਈ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
📷 NRI Post Desk

ਨਿਊਜ਼ ਡੈਸਕ : ਮੌਸਮ ਇਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਕਾਰਨ ਲੋਕਾਂ ਨੂੰ ਮੁੜ ਠੰਢ ਮਹਿਸੂਸ ਹੋਣ ਲੱਗੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਸਰਗਰਮ ਪੱਛਮੀ ਗੜਬੜੀ ਦੇ ਕਾਰਨ ਅੱਜ ਉੱਤਰੀ ਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦਾ ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ 'ਚ ਦੇਖਿਆ ਜਾ ਸਕਦਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਵੀ ਉੱਤਰੀ ਭਾਰਤ 'ਚ ਮੀਂਹ ਪੈਣ ਦੇ ਆਸਾਰ ਹਨ।

ਸੰਬੰਧਿਤ ਖ਼ਬਰਾਂ

ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਬਰਫਬਾਰੀ ਜਾਰੀ ਹੈ ਤੇ ਅਗਲੇ ਕੁਝ ਦਿਨਾਂ ਤੱਕ ਬਰਫਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਨਮੀ ਵਾਲੀ ਪੂਰਬੀ ਹਵਾ ਕਾਰਨ ਪੱਛਮੀ ਬੰਗਾਲ, ਓਡੀਸ਼ਾ, ਝਾਰਖੰਡ ਅਤੇ ਬਿਹਾਰ ਸਮੇਤ ਕਈ ਇਲਾਕਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਇਸ ਦੌਰਾਨ, ਇਕ ਨਵੀਂ ਪੱਛਮੀ ਗੜਬੜੀ ਦਾ ਪ੍ਰਭਾਵ 28 ਫਰਵਰੀ ਤੋਂ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸਦਾ ਪ੍ਰਭਾਵ 2 ਮਾਰਚ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਪ੍ਰਭਾਵਿਤ ਖੇਤਰਾਂ 'ਚ 28 ਫਰਵਰੀ ਤੋਂ 2 ਮਾਰਚ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!