|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਗਰ ਨਿਗਮ ਦੀ ਮੀਟਿੰਗ ‘ਚ ਚੰਡੀਗੜ੍ਹ ਨੂੰ UT ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ

ਨਿਊਜ਼ ਡੈਸਕ : ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਭਾਜਪਾ ਕੌਂਸਲਰਾਂ ਦੀ ਮੌਜੂਦਗੀ ਵਿਚ ਚੰਡੀਗੜ੍ਹ ਨੂੰ ਯੂਟੀ ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਵਿਚੋਂ ਆਪ, ਅਕਾਲੀ ਦਲ ਅਤੇ ਕਾਂਗਰਸੀ ਕੌਂਸਲਰਾਂ ਨੇ ਵਾਕਆਊਟ ਕੀਤਾ ਹੈ। ਸਦਨ ਵਿੱਚ ਮੌਜੂਦ ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਗਰ ਨਿਗਮ ਦੀ ਮੀਟਿੰਗ ‘ਚ ਚੰਡੀਗੜ੍ਹ ਨੂੰ UT ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ
📷 NRI Post Desk

ਨਿਊਜ਼ ਡੈਸਕ : ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਭਾਜਪਾ ਕੌਂਸਲਰਾਂ ਦੀ ਮੌਜੂਦਗੀ ਵਿਚ ਚੰਡੀਗੜ੍ਹ ਨੂੰ ਯੂਟੀ ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਵਿਚੋਂ ਆਪ, ਅਕਾਲੀ ਦਲ ਅਤੇ ਕਾਂਗਰਸੀ ਕੌਂਸਲਰਾਂ ਨੇ ਵਾਕਆਊਟ ਕੀਤਾ ਹੈ। ਸਦਨ ਵਿੱਚ ਮੌਜੂਦ ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਬਰਕਰਾਰ ਰੱਖਣ ਦਾ ਮਤਾ ਪਾਸ ਕਰਕੇ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਸੁਤੰਤਰ ਰਾਜਧਾਨੀ ਬਣਾਉਣ ਦਾ ਮਤਾ ਪਾਸ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਮਤਾ ਵੀ ਪਾਸ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਸਦਨ ਵਿੱਚ ਮੌਜੂਦਾ ਕੌਂਸਲਰਾਂ ਨੇ ਸਰਵ ਸੰਮਤੀ ਤੋਂ ਮਤਾ ਪਾਸ ਕੀਤਾ ਹੈ ਕਿ ਸ਼ਹਿਰ ਵਿੱਚ ਇੱਕ ਸਭਾ ਦਾ ਗਠਨ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀ ਆਪਣੇ ਨੁਮਾਇੰਦਿਆਂ ਰਾਹੀਂ ਸ਼ਹਿਰ ਦੀਆਂ ਨੀਤੀਆਂ ਅਤੇ ਫੈਸਲਿਆਂ ਵਿੱਚ ਹਿੱਸਾ ਲੈ ਸਕਣ। ਇਸ ਤੋਂ ਇਲਾਵਾ ਕੇਂਦਰ ਨੂੰ ਮੰਗ ਪੱਤਰ ਦੇ ਕੇ ਕਿਹਾ ਗਿਆ ਕਿ ਪੰਜਾਬ ਅਤੇ ਹਰਿਆਣਾ ਦੀ ਵੱਖਰੀ ਰਾਜਧਾਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਜਾਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!