|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਚੰਨੀ ਹੋਣਗੇ ਕਾਂਗਰਸ ਦਾ CM ਚਿਹਰਾ! ਕਾਂਗਰਸ ਨੇ ਵੀਡੀਓ ਕੀਤੀ ਜਾਰੀ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ 'ਚ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਖਿੱਚੋਤਾਣ 'ਚ ਸਿੱਧੂ ਨੂੰ ਪਾਰਟੀ ਵੱਲੋਂ ਵੱਡਾ ਝਟਕਾ ਲੱਗਦਾ ਵਿਖਾਈ ਦੇ ਰਿਹਾ ਹੈ। ਦਰਅਸਲ ਕਾਂਗਰਸ ਨੇ ਆਪਣੇ ਇਕ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਕ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਅਦਾਕਾਰ ਸੋਨੂੰ ਸੂਦ ਨਵੇਂ ਮੁੱਖ ਮੰਤਰੀ ਦੀਆਂ ਖਾਸੀਅਤਾਂ ਬਾਰੇ ਗੱਲਬਾਤ

NRI Post Desk · 1773 ਦਿਨ ਪਹਿਲਾਂ · ਅੱਪਡੇਟ 1773 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਨੀ ਹੋਣਗੇ ਕਾਂਗਰਸ ਦਾ CM ਚਿਹਰਾ! ਕਾਂਗਰਸ ਨੇ ਵੀਡੀਓ ਕੀਤੀ ਜਾਰੀ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ 'ਚ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਖਿੱਚੋਤਾਣ 'ਚ ਸਿੱਧੂ ਨੂੰ ਪਾਰਟੀ ਵੱਲੋਂ ਵੱਡਾ ਝਟਕਾ ਲੱਗਦਾ ਵਿਖਾਈ ਦੇ ਰਿਹਾ ਹੈ। ਦਰਅਸਲ ਕਾਂਗਰਸ ਨੇ ਆਪਣੇ ਇਕ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਕ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਅਦਾਕਾਰ ਸੋਨੂੰ ਸੂਦ ਨਵੇਂ ਮੁੱਖ ਮੰਤਰੀ ਦੀਆਂ ਖਾਸੀਅਤਾਂ ਬਾਰੇ ਗੱਲਬਾਤ ਕਰ ਰਹੇ ਹਨ ਤੇ ਉਸ ਪਿੱਛੋਂ ਚੰਨੀ ਦੀ ਫੁਟੇਜ ਵਿਖਾਈ ਦੇ ਰਹੀ ਹੈ।ਇਸ ਵੀਡੀਓ ਰਾਹੀਂ ਕਾਂਗਰਸ ਵੱਲੋਂ ਪੰਜਾਬ ਚੋਣਾਂ ਜਿੱਤਣ ਪਿੱਛੋਂ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਬਣਾਉਣ ਦੇ ਸੰਕੇਤ ਵਿਖਾਈ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਇਥੇ ਮਹੱਤਵਪੂਰਨ ਗੱਲ ਇਹ ਹੈ ਕਿ ਵੀਡੀਓ ਰਾਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਚੋਣਾਂ ਲੜਨ ਦੇ ਸੰਕੇਤ ਹਨ। ਵੀਡੀਓ ਦੇ ਦੂਜੇ ਹਿੱਸੇ 'ਚ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵੀ ਲਾਇਆ ਗਿਆ ਹੈ। ਵੀਡੀਓ 'ਚ ਅਦਾਕਾਰ ਸੋਨੂੰ ਸੂਦ ਕਹਿ ਰਹੇ ਹਨ ਕਿ ਜਿਸ ਨੂੰ ਦੱਸਣਾ ਨਾ ਪਵੇ ਕਿ ਉਹ ਮੁੱਖ ਮੰਤਰੀ ਉਮੀਦਵਾਰ ਹੈ, ਉਹੀ ਅਸਲ 'ਚ ਸਹੀ ਮੁੱਖ ਮੰਤਰੀ ਹੁੰਦਾ ਹੈ। ਇਹ ਪਹਿਲੀ ਵਾਰੀ ਹੈ ਕਿ ਜਦੋਂ ਕਾਂਗਰਸ ਹਾਈਕਮਾਨ ਨੇ ਸਿੱਧਾ ਚੰਨੀ ਨੂੰ ਪ੍ਰਮੋਟ ਕੀਤਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!