|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਨੀ ਨੇ ਦਿੱਤਾ ਕੈਪਟਨ ਨੂੰ ਝਟਕਾ, ਬਦਲੇ ਇਹ ਫ਼ੈਸਲੇ

ਚੰਡੀਗੜ੍ਹ (ਦੇਵ ਇੰਦਰਜੀਤ) : ਕੁਝ ਦਿਨ ਪਹਿਲਾਂ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਸਰਕਾਰ ਦੇ ਹੁਕਮਾਂ ’ ਤੇ ਹਟਾ ਦਿੱਤਾ ਗਿਆ ਹੈ।

NRI Post Desk · 1891 ਦਿਨ ਪਹਿਲਾਂ · ਅੱਪਡੇਟ 1891 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਨੀ ਨੇ ਦਿੱਤਾ ਕੈਪਟਨ ਨੂੰ ਝਟਕਾ, ਬਦਲੇ ਇਹ ਫ਼ੈਸਲੇ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਕੁਝ ਦਿਨ ਪਹਿਲਾਂ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਸਰਕਾਰ ਦੇ ਹੁਕਮਾਂ ’ ਤੇ ਹਟਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬਟਾਲਾ ਦੇ ਪਹਿਲਾਂ ਰਹੇ ਅਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਾਸ ਕਸਤੂਰੀ ਲਾਲ ਸੇਠ ਨੂੰ ਮੁੜ ਇੰਪਰੂਵਮੈਂਟ ਦਾ ਚੇਅਰਮੈਨ ਥਾਪ ਦਿੱਤਾ ਗਿਆ ਹੈ। ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨੀ ਦੋਬਾਰਾ ਮਿਲਣ ਤੋਂ ਬਾਅਦ ਕਸਤੂਰੀ ਲਾਲ ਸੇਠ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਕਸਤੂਰੀ ਲਾਲ ਸੇਠ ਨੇ ਕਿਹਾ ਹੈ ਕਿ ਅੱਜ ਉਨ੍ਹਾਂ ਦੀ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨਾਲ ਧੱਕਾ ਕਰਦੇ ਹੋਏ ਉਨ੍ਹਾਂ ਨੂੰ ਚੇਅਰਮੈਨੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪਰ ਅੱਜ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਵਰਕਰ ਦੀ ਜਿੱਤ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਖੇਮੇ ਨੂੰ ਉਸ ਵਕਤ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦੇ ਦਿੱਤਾ ਗਿਆ।

ਅੱਜ ਸਵੇਰੇ ਪਾਰਟੀ ਦੇ ਫ਼ੈਸਲੇ ਅਨੁਸਾਰ ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਬਦਲ ਕੇ ਉਥੇ ਨਵੇਂ ਚੇਅਰਮੈਨ ਦਮਨ ਉੱਪਲ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਨਿਯੁਕਤੀ ਪੱਤਰ ਦਿੱਤਾ ਗਿਆ। ਦਮਨ ਉੱਪਲ ਨਵਜੋਤ ਸਿੱਧੂ ਦੇ ਬੇਹੱਦ ਕਰੀਬੀ ਦੱਸੇ ਜਾਂਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!