|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਨੂੰ ਚੰਨੀ ਖ਼ਿਲਾਫ਼ "ਬੇਈਮਾਨ ਆਦਮੀ" ਸ਼ਬਦ ਵਰਤਣਾ ਪਿਆ ਮਹਿੰਗਾ, ਹੋਵੇਗਾ ਮਾਣਹਾਨੀ ਕੇਸ...

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ 'ਚ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦੀ ਗੱਲ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ, ਜੋ ਪੰਜਾਬ 'ਚ ਆਗਾਮੀ ਚੋਣਾਂ ਲਈ ਹਾਈ-ਵੋਲਟੇਜ ਮੁਹਿੰਮ ਚਲਾ ਰਹੇ ਹਨ, ਕੁਝ ਮੁਸ਼ਕਲਾਂ 'ਚ ਹਨ। ਦਰਅਸਲ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ

NRI Post Desk · 1770 ਦਿਨ ਪਹਿਲਾਂ · ਅੱਪਡੇਟ 1770 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਨੂੰ ਚੰਨੀ ਖ਼ਿਲਾਫ਼ "ਬੇਈਮਾਨ ਆਦਮੀ" ਸ਼ਬਦ ਵਰਤਣਾ ਪਿਆ ਮਹਿੰਗਾ, ਹੋਵੇਗਾ ਮਾਣਹਾਨੀ ਕੇਸ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ 'ਚ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦੀ ਗੱਲ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ, ਜੋ ਪੰਜਾਬ 'ਚ ਆਗਾਮੀ ਚੋਣਾਂ ਲਈ ਹਾਈ-ਵੋਲਟੇਜ ਮੁਹਿੰਮ ਚਲਾ ਰਹੇ ਹਨ, ਕੁਝ ਮੁਸ਼ਕਲਾਂ 'ਚ ਹਨ। ਦਰਅਸਲ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਈਮਾਨ ਕਹਿਣ ਤੋਂ ਬਾਅਦ ਚੰਨੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਤੇ ਉਨ੍ਹਾਂ ਕਿਹਾ ਹੈ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ "ਮੈਂ ਕੇਜਰੀਵਾਲ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਾਂਗਾ ਅਤੇ ਆਪਣੀ ਪਾਰਟੀ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਮੈਂ ਅਜਿਹਾ ਕਰਨ ਲਈ ਮਜਬੂਰ ਹਾਂ, ਕਿਉਂਕਿ ਉਹ ਮੈਨੂੰ ਬੇਈਮਾਨ ਦੱਸ ਰਿਹਾ ਹੈ ਤੇ ਉਸਨੇ ਆਪਣੇ ਟਵਿੱਟਰ ਹੈਂਡਲ 'ਤੇ ਇਹ ਲਿਖਿਆ ਹੈ।

ਸ੍ਰੀ ਚਮਕੌਰ ਸਾਹਿਬ 'ਚ ਆਪਣੇ ਹਲਕੇ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਹੁਣ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਤੇ ਉਨ੍ਹਾਂ ਆਪਣੀ ਪਾਰਟੀ ਨੂੰ ‘ਆਪ’ ਆਗੂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਚੰਨੀ ਦੀ ਚੇਤਾਵਨੀ ਉਦੋਂ ਆਈ ਹੈ ਜਦੋਂ ਕੇਜਰੀਵਾਲ ਨੇ ਪੰਜਾਬ 'ਚ ਚੋਣ ਪ੍ਰਚਾਰ ਕਰਦੇ ਹੋਏ ਆਪਣੇ ਭਾਣਜੇ ਦੀ ਰਿਹਾਇਸ਼ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋਂ ਬਾਅਦ ਮੌਜੂਦਾ ਮੁੱਖ ਮੰਤਰੀ ਨੂੰ ਬੇਈਮਾਨ ਆਦਮੀ ਕਿਹਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!