|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜ਼ਮੀਨ ਵੇਚਣ ਦੇ ਨਾਂ ’ਤੇ ਮਾਰੀ 27 ਲੱਖ ਰੁਪਏ ਦੀ ਠੱਗੀ

ਪਾਤੜਾਂ (ਰਾਘਵ): ਪਾਤੜਾਂ ਪੁਲਸ ਨੇ ਜ਼ਮੀਨ ਵੇਚਣ ਦੇ ਨਾਂ ’ਤੇ 27 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 2 ਔਰਤਾਂ ਸਮੇਤ 4 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ? ਪੀੜਤ ਹਰਨੂਰ ਸਿੰਘ ਪੁੱਤਰ ਜ ਪਿੰਡ ਕਰਵਾਣਾ ਜ਼ਿਲ੍ਹਾ ਕੈਂਥਲ ਹਰਿਆਣਾ ਨੇ ਪਾਤੜਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਕੇਲਾਪਤੀ, ਸੁਮਨ ਦੇਵੀ, ਰਾਕੇਸ਼ ਕੁਮਾਰ ਅਤੇ ਸੰਦੀਪ ਕੁਮ

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ਮੀਨ ਵੇਚਣ ਦੇ ਨਾਂ ’ਤੇ ਮਾਰੀ 27 ਲੱਖ ਰੁਪਏ ਦੀ ਠੱਗੀ
📷 NRI Post Desk

ਪਾਤੜਾਂ (ਰਾਘਵ): ਪਾਤੜਾਂ ਪੁਲਸ ਨੇ ਜ਼ਮੀਨ ਵੇਚਣ ਦੇ ਨਾਂ ’ਤੇ 27 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 2 ਔਰਤਾਂ ਸਮੇਤ 4 ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ? ਪੀੜਤ ਹਰਨੂਰ ਸਿੰਘ ਪੁੱਤਰ ਜ ਪਿੰਡ ਕਰਵਾਣਾ ਜ਼ਿਲ੍ਹਾ ਕੈਂਥਲ ਹਰਿਆਣਾ ਨੇ ਪਾਤੜਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਕੇਲਾਪਤੀ, ਸੁਮਨ ਦੇਵੀ, ਰਾਕੇਸ਼ ਕੁਮਾਰ ਅਤੇ ਸੰਦੀਪ ਕੁਮਾਰ ਵਾਸੀਆਨ ਪਿੰਡ ਨਿਊਲੀ ਕਲਾਂ ਜ਼ਿਲ੍ਹਾ ਹਿਸਾਰ ਹਰਿਆਣਾ ਉਸ ਨੂੰ ਜ਼ਮੀਨ ਵੇਚਣ ਦਾ ਝਾਂਸਾ ਦੇ ਕੇ ਬਤੌਰ ਬਿਆਨਾਂ 27 ਲੱਖ ਰੁਪਏ ਹਾਸਲ ਕਰਕੇ ਉਸ ਦੇ ਹੱਕ ਵਿਚ ਰਜਿਸਟਰੀ ਨਾ ਕਰਵਾ ਕੇ ਰਜਿਸਟਰੀ ਕਰਵਾਉਣ ਦੀ ਮਿਆਦ ਵਧਾਉਣ ਵਾਲੀ ਲਿਖਤ ’ਤੇ ਸੁਮਨ ਦੇਵੀ ਦੇ ਫਰਜ਼ੀ ਸਾਈਨ ਕਰਕੇ ਉਸ ਨਾਲ ਧੋਖਾਧੜੀ ਕੀਤੀ ਹੈ।

ਸੰਬੰਧਿਤ ਖ਼ਬਰਾਂ

ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਥਿਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 181, ਮਿਤੀ 8-8-2028, ਧਾਰਾ,318,336(2) 338,340 ਬੀ. ਐੱਨ. ਐੱਸ ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਮੁਕੱਦਮਾ ਦਰਖਾਸਤ ਨੰਬਰ 7396 /ਪੇਸ਼ੀ ਮਿਤੀ 8-8-2025 ਤਹਿਤ ਬਾਅਦ ਪੜਤਾਲ ਦਰਜ ਰਜਿਸਟਰ ਹੋਇਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜ਼ਮੀਨ ਵੇਚਣ ਦੇ ਨਾਂ ’ਤੇ ਮਾਰੀ 27 ਲੱਖ ਰੁਪਏ ਦੀ ਠੱਗੀ — NRI Post