|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ; ਅਧਿਕਾਰੀਆਂ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ’ਚ ਪਹੁੰਚਣ ਨੂੰ ਲੈ ਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਸਰਕਾਰੀ ਅਧਿਕਾਰੀਆਂ ਨੂੰ ਕੰਮਕਾਜ ’ਚ ਸੁਧਾਰਣ ਲਿਆਉਣ ਲਈ ਵੀ ਕਿਹਾ ਗਿਆ ਹੈ। ਪੱਤਰ ’ਚ ਲਿਖਿਆ ਹੈ ਕਿ ਲੋਕਤੰਤਰ ਢਾਂਚੇ ’ਚ ਸਰ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ; ਅਧਿਕਾਰੀਆਂ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ’ਚ ਪਹੁੰਚਣ ਨੂੰ ਲੈ ਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਸਰਕਾਰੀ ਅਧਿਕਾਰੀਆਂ ਨੂੰ ਕੰਮਕਾਜ ’ਚ ਸੁਧਾਰਣ ਲਿਆਉਣ ਲਈ ਵੀ ਕਿਹਾ ਗਿਆ ਹੈ। ਪੱਤਰ ’ਚ ਲਿਖਿਆ ਹੈ ਕਿ ਲੋਕਤੰਤਰ ਢਾਂਚੇ ’ਚ ਸਰਕਾਰ ਦਾ ਮੁੱਖ ਕੰਮ ਲੋਕਾਂ ਦੀ ਭਲਾਈ ਕਰਨਾ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਹੁੰਦਾ ਹੈ, ਜਿਸ ਨਾਲ ਸਰਕਾਰ ਦਾ ਅਕਸ ਸਾਫ਼ ਰਹਿ ਸਕੇ।

ਸੰਬੰਧਿਤ ਖ਼ਬਰਾਂ

ਇਸੇ ਕਰਕੇ ਸਮੂਹ ਪ੍ਰਬੰਧਕੀ ਸਕੱਤਰ, ਵਿਭਾਗਾਂ ਦੇ ਮੁਖੀ, ਡਿਵੀਜ਼ਨਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਧਿਕਾਰੀ ਸਰਕਾਰੀ ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾ ਕੇ ਸਮੇਂ ’ਤੇ ਪਹੁੰਚਣ ਤਾਂਕਿ ਦਫ਼ਤਰਾਂ ’ਚ ਆਉਣ ਵਾਲੀ ਆਮ ਜਨਤਾ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਦੇ ਮੋਬਾਇਲ ਲਿਜਾਣ ਰੋਕ ਨਾ ਲਾਉਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਾਂ ਵੱਲੋਂ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ’ਚ ਆਮ ਜਨਤਾ ਨੂੰ ਮਿਲਣ ਦਾ ਸਮਾਂ ਨਿਰਧਾਰਿਤ ਕੀਤਾ ਜਾਣਾ ਚਾਹੀਦਾ ਹੈ। ਆਉਣ ਵਾਲੇ ਹਰ ਵਿਅਕਤੀ ਦੇ ਨਾਲ ਚੰਗਾ ਵਤੀਰਾ ਅਤੇ ਉਸ ਦਾ ਸਹੀ ਢੰਗ ਨਾਲ ਮਾਰਗ ਦਰਸ਼ਨ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!