|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਇਕ ਹੋਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵਲੋਂ ਲਗਵਾਈ ਗਈ ਪ੍ਰਦਰਸ਼ਨੀ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ 53 ਪੈਨਲ ਲਗਾਏ ਗਏ ਹਨ ਜਿਨਾਂ ਵਿਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ , ਖੇਤੀ ਕਰਨ ਤੇ ਅੰਤਿਮ ਸਮੇਂ ਨਾਲਸਬੰਧਿਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਿਲ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜੀਆਂ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂੰ ਹੋ ਸਕੇ। ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਨੇੜਿਓ ਵੇਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਕਿਰਤ ਰਾਹੀਂ ਤਿਆਰ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੇਟਫਾਰਮ ਹਨ।

ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਭੁੱਲਰ, ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ, ਐਮ .ਡੀ. ਸਿਬਨ ਸੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!