|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁੱਖ ਮੰਤਰੀ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਵਧਾਉਣ 'ਤੇ ਪਾਬੰਦੀ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਇੰਨੀ ਮਹਿੰਗੀ ਹੋ ਗਈ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਮਜਬੂਰੀ ਵੱਸ ਉਨ੍ਹਾਂ ਨੂੰ ਬੱਚਿਆਂ ਨੂੰ ਸਕੂਲੋਂ ਹਟਾਉਣਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਸਿੱਖਿਆ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਪ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਵਧਾਉਣ 'ਤੇ ਪਾਬੰਦੀ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਇੰਨੀ ਮਹਿੰਗੀ ਹੋ ਗਈ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਮਜਬੂਰੀ ਵੱਸ ਉਨ੍ਹਾਂ ਨੂੰ ਬੱਚਿਆਂ ਨੂੰ ਸਕੂਲੋਂ ਹਟਾਉਣਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਸਿੱਖਿਆ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਤੁਰੰਤ ਪ੍ਰਭਾਵ ਨਾਲ ਹੁਕਮ ਦਿੱਤੇ ਗਏ ਹਨ ਕਿ ਉਹ ਇਸ ਸਮੈਸਟਰ 'ਚ ਇਕ ਰੁਪਏ ਵੀ ਫੀਸ ਨਹੀਂ ਵਧਾਉਣਗੇ। ਫੀਸਾਂ 'ਚ ਵਾਧੇ ਬਾਰੇ ਆਉਣ ਵਾਲੇ ਦਿਨਾਂ 'ਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਮਾਪਿਆਂ, ਸਕੂਲ ਮੁਖੀਆਂ ਤੇ ਉਨ੍ਹਾਂ ਦੇ ਮਾਲਕਾਂ ਨਾਲ ਬੈਠ ਕੇ ਨੀਤੀ ਬਣਾਈ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਸਕੂਲੀ ਵਰਦੀਆਂ ਤੇ ਕਿਤਾਬਾਂ ਦੀ ਖਰੀਦਦਾਰੀ ਲਈ ਕਿਸੇ ਵਿਸ਼ੇਸ਼ ਦੁਕਾਨ ਦਾ ਪਤਾ ਵੀ ਕੋਈ ਨਹੀਂ ਦੱਸੇਗਾ। ਕਿਤਾਬਾਂ ਤੇ ਡ੍ਰੈੱਸ ਉਸ ਇਲਾਕੇ ਦੀਆਂ ਸਾਰੀਆਂ ਦੁਕਾਨਾਂ 'ਤੇ ਉਪਲਬਧ ਹੋਣਗੀਆਂ। ਕਿਤਾਬਾਂ ਅਤੇ ਵਰਦੀਆਂ ਆਪਣੀ ਮਰਜ਼ੀ ਨਾਲ ਖਰੀਦਣਾ ਮਾਪਿਆਂ ਦੀ ਮਰਜ਼ੀ ਹੈ। ਸਕੂਲਾਂ ਨੂੰ ਇਹ ਚੀਜ਼ਾਂ ਸਾਰੀਆਂ ਦੁਕਾਨਾਂ 'ਤੇ ਉਪਲਬਧ ਕਰਵਾਉਣੀਆਂ ਪੈਣਗੀਆਂ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!