|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ੇ ਖ਼ਿਲਾਫ਼ ਇਕਜੁੱਟ ਹੋਏ ਪੰਜ ਸੂਬਿਆਂ ਦੇ ਮੁੱਖ ਮੰਤਰੀ

ਚੰਡੀਗੜ : ਉੱਤਰ ਭਾਰਤ 'ਚ ਵੱਧਦੇ ਨਸ਼ੇ ਨੂੰ ਰੋਕਣ ਲਈ ਸਾਂਝਾ ਯਤਨ ਕਰਦਿਆਂ ਵੀਰਵਾਰ ਨੂੰ ਚੰਡੀਗੜ੍ਹ 'ਚ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ, ਚੰਡੀਗੜ੍ਹ, ਦਿੱਲੀ ਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਬੈਠਕ ਕਰ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ Haryana Control of Organised Crim

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਉੱਤਰ ਭਾਰਤ 'ਚ ਵੱਧਦੇ ਨਸ਼ੇ ਨੂੰ ਰੋਕਣ ਲਈ ਸਾਂਝਾ ਯਤਨ ਕਰਦਿਆਂ ਵੀਰਵਾਰ ਨੂੰ ਚੰਡੀਗੜ੍ਹ 'ਚ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ, ਚੰਡੀਗੜ੍ਹ, ਦਿੱਲੀ ਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਬੈਠਕ ਕਰ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ Haryana Control of Organised Crime Act (HRCOCA) ਜਲਦ ਲਾਗੂ ਕਰਨਗੇ। ਇਸ ਨਾਲ ਅਪਰਾਧ ਤੇ ਨਸ਼ਾ ਤਸਕਰੀ 'ਤੇ ਸ਼ਿਕੰਜਾ ਕੱਸੇਗੀ।

ਸੰਬੰਧਿਤ ਖ਼ਬਰਾਂ

ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਠੜ ਵੀ ਮੌਜੂਦ ਸਨ । ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸੂਬਿਆਂ ਨੂੰ ਨਸ਼ਾ ਮੁਕਤ ਕਰਨ ਲਈ ਸਾਂਝਾ ਰਣਨੀਤੀ ਤਿਆਰ ਕਰ ਰਹੇ ਹਨ। ਸਾਰੇ ਸੂਬੇ ਆਪਣੇ ਪੱਧਰ 'ਤੇ ਨਸ਼ਾ ਰੋਕਣ ਲਈ ਕੋਸ਼ਿਸ਼ ਕਰ ਰਹੇ ਹਨ, ਪਰ ਸਾਮੂਹਿਕ ਤੌਰ 'ਤੇ ਕੀਤੇ ਕੋਸ਼ਿਸ਼ ਨਜ਼ਰ ਨਹੀਂ ਆਈ।ਬੈਠਕ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ।

ਉਨ੍ਹਾਂ ਨੇ ਸੂਬਿਆਂ ਦੀ ਸਰਹੱਦਾਂ 'ਤੇ ਨਸ਼ਿਆਂ ਖ਼ਿਲਾਫ਼ ਸਾਂਝੀ ਮੁਹਿੰਮ ਦਾ ਪ੍ਰਸਤਾਵ ਰੱਖਿਆ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਭਾਰਤ 'ਚ ਨਾਰਕੋ ਟੈਰੇਜ਼ਿਮ ਨੂੰ ਵਾਧਾ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਦੇ ਸਰਹੱਦੀ ਖੇਤਰ ਨੂੰ ਦੇਖਦਿਆਂ ਇਕ ਸੂਬੇ ਵੱਲੋਂ ਇਸ ਦਾ ਨਜਿੱਠਣਾ ਸੰਭਵ ਨਹੀਂ ਹੈ, ਇਸ ਲਈ ਸਾਰੇ ਸੂਬਿਆਂ ਦੇ ਸਾਥ ਦੀ ਜ਼ਰੂਰਤ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!