|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਚੀਨ ਦੀ ਦੁਬਾਰਾ ਤੋਂ ਮੰਗ Huawei ਦੀ ਅਧਿਕਾਰੀ ਨੂੰ ਰਿਹਾਅ ਕਰੇ ਕੈਨੇਡਾ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਚੀਨ ਨੇ ਬੁੱਧਵਾਰ ਨੂੰ ਦੁਬਾਰਾ ਮੰਗ ਕੀਤੀ ਹੈ ਕਿ ਕੈਨੇਡਾ ਹੁਵਾਵੇਈ ਕੰਪਨੀ ਦੇ ਇਕ ਚੋਟੀ ਦੇ ਅਧਿਕਾਰੀ ਨੂੰ ਰਿਹਾਅ ਕਰੇ। ਇਸ ਤੋਂ ਇਕ ਦਿਨ ਪਹਿਲਾ ਦੇਸ਼ ਨੇ ਕੈਨੇਡਾ 'ਤੇ ਦਬਾਅ ਬਣਾਉਣ ਲਈ ਉਥੋਂ ਦੇ ਸਾਰੇ ਮਾਸ ਉਤਪਾਦਾਂ ਦੀ ਦਰਾਮਦ ਨੂੰ ਰੋਕ ਦਿੱਤਾ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਕੈ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਚੀਨ ਨੇ ਬੁੱਧਵਾਰ ਨੂੰ ਦੁਬਾਰਾ ਮੰਗ ਕੀਤੀ ਹੈ ਕਿ ਕੈਨੇਡਾ ਹੁਵਾਵੇਈ ਕੰਪਨੀ ਦੇ ਇਕ ਚੋਟੀ ਦੇ ਅਧਿਕਾਰੀ ਨੂੰ ਰਿਹਾਅ ਕਰੇ। ਇਸ ਤੋਂ ਇਕ ਦਿਨ ਪਹਿਲਾ ਦੇਸ਼ ਨੇ ਕੈਨੇਡਾ 'ਤੇ ਦਬਾਅ ਬਣਾਉਣ ਲਈ ਉਥੋਂ ਦੇ ਸਾਰੇ ਮਾਸ ਉਤਪਾਦਾਂ ਦੀ ਦਰਾਮਦ ਨੂੰ ਰੋਕ ਦਿੱਤਾ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਕੈਨੇਡਾ ਨੂੰ ਚੀਨ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਹੁਵਾਵੇਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਕੰਪਨੀ ਦੇ ਸੰਸਥਾਪਕ ਦੀ ਬੇਟੀ ਮੇਂਗ ਵਾਨਝੁਓ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਅਮਰੀਕੀ ਅਧਿਕਾਰੀਆਂ ਦੀ ਅਪੀਲ 'ਤੇ ਇਕ ਦਸੰਬਰ ਨੂੰ ਕੈਨੇਡਾ ਨੇ ਮੇਂਗ ਨੂੰ ਗ੍ਰਿਫਤਾਰ ਕੀਤਾ ਸੀ। ਅਮਰੀਕਾ ਧੋਖਾਧੜੀ ਦੇ ਦੋਸ਼ 'ਚ ਉਸ 'ਤੇ ਮੁਕੱਦਮਾ ਚਲਾਉਣਾ ਚਾਹੁੰਦਾ ਹੈ। ਮੇਂਗ ਨੂੰ ਵੈਨਕੂਵਰ ਸ਼ਹਿਰ 'ਚ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ। ਮੇਂਗ ਦੀ ਗ੍ਰਿਫਤਾਰੀ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੀ ਰਿਹਾਈ ਲਈ ਦਬਾਅ ਬਣਾਉਣ ਲਈ ਚੀਨ ਨੇ ਦੋ ਕੈਨੇਡੀਅਨ ਨਾਗਰਿਕਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਇਕ ਹੋਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!