|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਚੀਨ ਨੇ ਤੋੜੀ ਚੁੱਪੀ! ਦਿੱਲੀ ਧਮਾਕੇ ‘ਤੇ ਬੀਜਿੰਗ ਦਾ ਬਿਆਨ ਬਣਿਆ ਚਰਚਾ ਦਾ ਵਿਸ਼ਾ

ਬ੍ਰਾਜ਼ੀਲ (ਪਾਇਲ): ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲੇ ਮੈਟਰੋ ਸਟੇਸ਼ਨ ਨੇੜੇ ਹੋਏ ਜ਼ਬਰਦਸਤ ਕਾਰ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਹੁਣ ਤੱਕ 123 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਆਸ-ਪਾਸ ਦੇ ਕਈ ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ।

NRI Post Desk · 382 ਦਿਨ ਪਹਿਲਾਂ · ਅੱਪਡੇਟ 383 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਨੇ ਤੋੜੀ ਚੁੱਪੀ! ਦਿੱਲੀ ਧਮਾਕੇ ‘ਤੇ ਬੀਜਿੰਗ ਦਾ ਬਿਆਨ ਬਣਿਆ ਚਰਚਾ ਦਾ ਵਿਸ਼ਾ
📷 NRI Post Desk

ਬ੍ਰਾਜ਼ੀਲ (ਪਾਇਲ): ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲੇ ਮੈਟਰੋ ਸਟੇਸ਼ਨ ਨੇੜੇ ਹੋਏ ਜ਼ਬਰਦਸਤ ਕਾਰ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਹੁਣ ਤੱਕ 123 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਆਸ-ਪਾਸ ਦੇ ਕਈ ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਦੱਸ ਦਇਏ ਕਿ ਪੁਲਿਸ, ਐਨਐਸਜੀ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੀਨ ਨੇ ਵੀ ਇਸ ਦੁਖਦਾਈ ਘਟਨਾ 'ਤੇ ਤੁਰੰਤ ਪ੍ਰਤੀਕਿਰਿਆ ਦਿੱਤੀ, ਜਿਸਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਜਿਸ ਸੰਬੰਧ 'ਚ ਚੀਨ ਨੇ ਮੰਗਲਵਾਰ ਨੂੰ ਡੂੰਘਾ ਦੁੱਖ ਪ੍ਰਗਟ ਕੀਤਾ।

ਸੰਬੰਧਿਤ ਖ਼ਬਰਾਂ

ਬੀਜਿੰਗ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ, "ਅਸੀਂ ਇਸ ਘਟਨਾ ਤੋਂ ਸਦਮੇ ਵਿੱਚ ਹਾਂ। ਅਸੀਂ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਾਡੀ ਦਿਲੋਂ ਹਮਦਰਦੀ ਹੈ ਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।” ਲਿਨ ਜਿਆਨ ਨੇ ਅੱਗੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ ਕਿਸੇ ਵੀ ਚੀਨੀ ਨਾਗਰਿਕ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੀਨ ਇਸ ਘਟਨਾ 'ਤੇ ਭਾਰਤ ਦੇ ਨਾਲ ਖੜ੍ਹਾ ਹੈ ਅਤੇ ਸ਼ਾਂਤੀ ਅਤੇ ਸੁਰੱਖਿਆ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਾ ਹੈ। ਇਸ ਤੋਂ ਪਹਿਲਾਂ ਜਾਪਾਨ, ਈਰਾਨ, ਅਰਜਨਟੀਨਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਵੀ ਦਿੱਲੀ ਧਮਾਕਿਆਂ 'ਤੇ ਦੁੱਖ ਪ੍ਰਗਟ ਕੀਤਾ ਸੀ ਅਤੇ ਭਾਰਤ ਨਾਲ ਇਕਜੁੱਟਤਾ ਦਿਖਾਈ ਸੀ।

ਚੀਨ ਦਾ ਇਹ ਬਿਆਨ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਚੀਨ ਭਾਰਤ 'ਚ ਵਾਪਰੇ ਹਾਦਸਿਆਂ 'ਤੇ ਲੰਬੇ ਸਮੇਂ ਤੱਕ ਚੁੱਪੀ ਧਾਰ ਲੈਂਦਾ ਹੈ ਅਤੇ ਕੁਝ ਦਿਨਾਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਾ ਹੈ। ਲੇਕਿਨ ਹਾਲ ਹੀ ਵਿੱਚ ਅਮਰੀਕਾ ਦੇ ਨਾਲ ਦਰਾਰ ਅਤੇ ਭਾਰਤ ਨਾਲ ਸਬੰਧਾਂ ਵਿੱਚ ਸੁਧਾਰ ਦੇ ਚੱਲਦੇ ਚੀਨ ਦੇ ਇਸ ਬਿਆਨ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਧਮਾਕਾ ਇਕ ਖੜੀ ਕਾਰ 'ਚ ਹੋਇਆ, ਜਿਸ 'ਚ ਸੰਭਾਵੀ ਤੌਰ 'ਤੇ ਵਿਸਫੋਟਕ ਸਮੱਗਰੀ ਰੱਖੀ ਗਈ ਸੀ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕਾਰ ਵਿਚ ਧਮਾਕਾ ਕਿਵੇਂ ਹੋਇਆ, ਕਿ ਇਹ ਅੱਤਵਾਦੀ ਸਾਜ਼ਿਸ਼ ਸੀ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਸੁਰੱਖਿਆ ਏਜੰਸੀਆਂ ਨੇ ਲਾਲ ਕਿਲੇ ਅਤੇ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਹੈ, ਜਦਕਿ ਫੋਰੈਂਸਿਕ ਮਾਹਿਰ ਧਮਾਕੇ ਦੇ ਨਮੂਨੇ ਇਕੱਠੇ ਕਰ ਕੇ ਜਾਂਚ ਕਰ ਰਹੇ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਚੀਨ ਨੇ ਤੋੜੀ ਚੁੱਪੀ! ਦਿੱਲੀ ਧਮਾਕੇ ‘ਤੇ ਬੀਜਿੰਗ ਦਾ ਬਿਆਨ ਬਣਿਆ ਚਰਚਾ ਦਾ ਵਿਸ਼ਾ — NRI Post