|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨ ਕਰਨਾ ਚਾਹੁੰਦਾ ਹੈ ਭਾਰਤ ਨਾਲ ਆਪਣੇ ਸੰਬੰਧਾ ਨੂੰ ਮਜ਼ਬੂਤ

ਚੀਨ ਦੀਆਂ ਸਰਹੱਦ 'ਤੇ ਫੌਜਾਂ ਡਟੀਆਂ ਹੋਈਆਂ ਹਨ ਪਰ ਹੁਣ ਚੀਨ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਵਾਰੇ ਸੋਚ ਰਿਹਾ ਹੈ।ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜੀਅਨ ਨੇ ਪੱਛਮੀ ਮੀਡੀਆ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟਾਏ ਹਨ। ਮੀਡੀਆ ਨੇ ਜਦ ਉਨ੍ਹਾਂ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਪ੍ਰਤੀਕਿਰਿਆ ਬਾਰੇ ਚੀਨ ਦਾ ਪੱਖ ਪੁੱਛਿਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੀਨ ਦੀਆਂ ਸਰਹੱਦ 'ਤੇ ਫੌਜਾਂ ਡਟੀਆਂ ਹੋਈਆਂ ਹਨ ਪਰ ਹੁਣ ਚੀਨ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਵਾਰੇ ਸੋਚ ਰਿਹਾ ਹੈ।ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜੀਅਨ ਨੇ ਪੱਛਮੀ ਮੀਡੀਆ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟਾਏ ਹਨ। ਮੀਡੀਆ ਨੇ ਜਦ ਉਨ੍ਹਾਂ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਪ੍ਰਤੀਕਿਰਿਆ ਬਾਰੇ ਚੀਨ ਦਾ ਪੱਖ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਸੁਣਿਆ ਹੈ। ਕਿਹਾ ਹੈ ਕਿ ਉਹ ਭਾਰਤ ਨਾਲ ਆਪਸੀ ਰਾਜਨੀਤਕ ਭਰੋਸਾ ਮਜ਼ਬੂਤ ਕਰਨ ਦੇ ਲਈ ਕੰਮ ਕਰਨ ਨੂੰ ਤਿਆਰ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਵਖ਼ਰੇਵਿਆਂ ਨੂੰ ਦੂਰ ਕਰਨ ਲਈ ਵੀ ਯਤਨ ਕੀਤੇ ਜਾਣਗੇ ਤੇ ਦੁਵੱਲੇ ਰਿਸ਼ਤਿਆਂ ਨੂੰ ਵਿਕਸਿਤ ਕਰਨ ਲਈ ਲੰਮੇ ਸਮੇਂ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।ਅਸੀਂ ਨੇੜਲੇ ਗੁਆਂਢੀ ਹਾਂ, ਅਰਬ ਅਬਾਦੀ ਤੋਂ ਵੱਧ ਵਾਲੇ ਉੱਭਰ ਰਹੇ ਮੁਲਕ ਹਾਂ। ਇਸ ਲਈ ਦੁਵੱਲੇ ਰਿਸ਼ਤਿਆਂ ਦੀ ਮਜ਼ਬੂਤੀ ਦੋਵਾਂ ਮੁਲਕਾਂ ਦੇ ਲੋਕਾਂ ਦੇ ਹਿੱਤ ਹੀ ਨਹੀਂ ਪੂਰਦੀ ਬਲਕਿ ਖਿੱਤੇ ਤੇ ਸੰਸਾਰ ਦੀ ਸਥਿਰਤਾ, ਸ਼ਾਂਤੀ, ਖੁਸ਼ਹਾਲੀ ਲਈ ਵੀ ਅਹਿਮ ਹੈ।ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਲਈ ਸਹੀ ਰਾਹ ਇਹੀ ਹੈ ਕਿ ਇੱਕ-ਦੂਜੇ ਦਾ ਸਤਿਕਾਰ ਤੇ ਸਹਿਯੋਗ ਕੀਤਾ ਜਾਵੇ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!