|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਚੀਨ ਨੇ ਤਾਲਿਬਾਨ ਸਰਕਾਰ ਦੀ ਮਦਦ ਲਈ ਜ਼ਾਰੀ ਕੀਤੇ 310 ਲੱਖ ਡਾਲਰ

ਕਾਬੁਲ (ਦੇਵ ਇੰਦਰਜੀਤ) : ਅਫਗਾਨਿਸਤਾਨ ਵਿਚ ਤਾਲਿਬਾਨ ਦੀ ਸਰਕਾਰ ਬਣਾਉਣ ਦੇ 24 ਘੰਟੇ ਦੇ ਅੰਦਰ ਚੀਨ ਨੇ ਆਪਣਾ ਖਜ਼ਾਨਾ ਉਹਨਾਂ ਲਈ ਖੋਲ੍ਹ ਦਿੱਤਾ ਹੈ। ਚੀਨ ਨੇ ਬੁੱਧਵਾਰ ਨੂੰ ਤਾਲਿਬਾਨ ਨੂੰ ਸਰਕਾਰ ਚਲਾਉਣ ਲਈ 310 ਲੱਖ ਅਮਰੀਕੀ ਡਾਲਰ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੀਨ ਅਫਗਾਨਿਸਤਾਨ ਲਈ ਕੋਰੋਨਾ ਵੈਕਸੀਨ ਦੀ ਡੋਜ ਵੀ ਭੇਜ ਰਿਹਾ ਹੈ। ਚੀਨ ਨੇ ਕਿਹਾ ਕਿ ਇਹ ਮ

NRI Post Desk · 1903 ਦਿਨ ਪਹਿਲਾਂ · ਅੱਪਡੇਟ 1903 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਨੇ ਤਾਲਿਬਾਨ ਸਰਕਾਰ ਦੀ ਮਦਦ ਲਈ ਜ਼ਾਰੀ ਕੀਤੇ 310 ਲੱਖ ਡਾਲਰ
📷 NRI Post Desk

ਕਾਬੁਲ (ਦੇਵ ਇੰਦਰਜੀਤ) : ਅਫਗਾਨਿਸਤਾਨ ਵਿਚ ਤਾਲਿਬਾਨ ਦੀ ਸਰਕਾਰ ਬਣਾਉਣ ਦੇ 24 ਘੰਟੇ ਦੇ ਅੰਦਰ ਚੀਨ ਨੇ ਆਪਣਾ ਖਜ਼ਾਨਾ ਉਹਨਾਂ ਲਈ ਖੋਲ੍ਹ ਦਿੱਤਾ ਹੈ। ਚੀਨ ਨੇ ਬੁੱਧਵਾਰ ਨੂੰ ਤਾਲਿਬਾਨ ਨੂੰ ਸਰਕਾਰ ਚਲਾਉਣ ਲਈ 310 ਲੱਖ ਅਮਰੀਕੀ ਡਾਲਰ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੀਨ ਅਫਗਾਨਿਸਤਾਨ ਲਈ ਕੋਰੋਨਾ ਵੈਕਸੀਨ ਦੀ ਡੋਜ ਵੀ ਭੇਜ ਰਿਹਾ ਹੈ। ਚੀਨ ਨੇ ਕਿਹਾ ਕਿ ਇਹ ਮਦਦ ਅਰਾਜਕਤਾ ਖ਼ਤਮ ਕਰਨ ਅਤੇ ਵਿਵਸਥਾ ਬਹਾਲ ਕਰਨ ਲਈ ਜ਼ਰੂਰੀ ਹੈ।

ਅਫਗਾਨਿਸਤਾਨ ਦੇ ਹਾਲਾਤ 'ਤੇ ਗੁਆਂਢੀ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਬੈਠਕ ਵਿਚ ਚੀਨ ਦੀ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ,''ਚੀਨ ਅਫਗਾਨਿਸਤਾਨ ਨੂੰ 200 ਮਿਲੀਅਨ ਯੁਆਨ 31 ਮਿਲੀਅਨ ਅਮਰੀਕੀ ਡਾਲਰ ਦੀ ਮਦਦ ਦੇ ਤਹਿਤ ਅਨਾਜ਼, ਸਰਦੀ ਦੇ ਮੌਸਮ ਦਾ ਸਾਮਾਨ, ਕੋਰੋਨਾ ਟੀਕੇ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੇਵੇਗਾ।

ਸੰਬੰਧਿਤ ਖ਼ਬਰਾਂ

'' ਪਾਕਿਸਤਾਨ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਵਿਚ ਈਰਾਨ, ਤਜਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਨੇ ਸ਼ਿਰਕਤ ਕੀਤੀ। ਭਾਵੇਂਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੁਦ ਕੁਰੈਸ਼ੀ ਦੀ ਮੇਜ਼ਬਾਨੀ ਵਿਚ ਆਯੋਜਿਤ ਇਸ ਬੈਠਕ ਵਿਚ ਰੂਸ ਨੇ ਹਿੱਸਾ ਨਹੀਂ ਲਿਆ। ਵਾਂਗ ਯੀ ਨੇ ਕਿਹਾ,''ਪਹਿਲੀ ਖੇਪ ਵਿਚ ਚੀਨ ਨੇ ਅਫਗਾਨਿਸਤਾਨ ਨੂੰ 30 ਲੱਖ ਟੀਕੇ ਦਾਨ ਵਿਚ ਦੇਣ ਦਾ ਫ਼ੈਸਲਾ ਲਿਆ ਹੈ।

ਚੀਨ ਨੇ ਪਹਿਲਾਂ ਹੀ ਅਪੀਲ ਕੀਤੀ ਸੀ ਕਿ ਦੁਨੀਆ ਨੂੰ ਤਾਲਿਬਾਨ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸੇ ਕੜੀ ਵਿਚ ਆਰਥਿਕ ਮਦਦ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਅਫਗਾਨਿਸਤਾਨ ਨੂੰ ਦਿੱਤੀ ਜਾਣ ਵਾਲੀ ਮਦਦ ਹਾਲੇ ਸ਼ੁਰੂਆਤ ਹੀ ਹੈ।

ਚੀਨ ਦਾ ਕਹਿਣਾ ਹੈ ਕਿ ਤਾਲਿਬਾਨ ਨੂੰ ਹੁਣ ਅਫਗਾਨਿਸਤਾਨ ਵਿਚ ਹਾਲਾਤ ਸਧਾਰਨ ਕਰਨੇ ਚਾਹੀਦੇ ਹਨ। ਤਾਲਿਬਾਨ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਚੀਨ ਇਕ ਆਰਥਿਕ ਸੁਪਰਪਾਵਰ ਹੈ। ਅਜਿਹੇ ਵਿਚ ਉਹ ਚੀਨ ਨੂੰ ਵੱਡਾ ਸਾਥੀ ਮੰਨਦਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾ ਮੁਜਾਹਿਦ ਨੇ ਇਕ ਇਟਾਲੀਅਨ ਅਖ਼ਬਾਰ ਨੂੰ ਦੱਸਿਆ ਸੀ ਕਿ ਉਹਨਾਂ ਦਾ ਸਮੂਹ ਮੁੱਖ ਰੂਪ ਨਾਲ ਚੀਨ ਦੀ ਆਰਥਿਕ ਮਦਦ 'ਤੇ ਨਿਰਭਰ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!