|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਮੇਂ ਤੇ ਮੁਕੰਮਲ ਟੀਕੇ ਰੈਬੀਜ ਤੋਂ ਬਚਾਅ ਸਿਵਲ ਸਰਜਨ

ਕਪੂਰਥਲਾ (ਇੰਦਰਜੀਤ ਸਿੰਘ) : ਰੈਬੀਜ ਜਾਨਲੇਵਾ ਹੈ ਬਸ਼ਰਤੇ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਏ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਨੈਸ਼ਨਲ ਰੈਬੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੈਬੀਜ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕੱਲੇ ਭਾਰਤ ਵਿੱਚ ਹੀ ਰੈਬੀਜ ਨਾਲ 20 ਹਜਾਰ ਮੌਤਾਂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਰੈਬੀਜ ਜਾਨਲੇਵਾ ਹੈ ਬਸ਼ਰਤੇ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਏ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਨੈਸ਼ਨਲ ਰੈਬੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੈਬੀਜ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕੱਲੇ ਭਾਰਤ ਵਿੱਚ ਹੀ ਰੈਬੀਜ ਨਾਲ 20 ਹਜਾਰ ਮੌਤਾਂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਰੈਬੀਜ ਦੇ ਪ੍ਰਤੀ ਜਾਗਰੂਕਤਾ ਹੋਣੀ ਬਹੁਤ ਜਰੂਰੀ ਹੈ ਤੇ ਇਸ ਦਾ ਥੀਮ ਵੈਕਸੀਨੇਟ ਟੂ ਐਲੀਮੀਨੇਟ ਰੱਖਿਆ ਗਿਆ ਹੈ ਯਾਨਿ ਕਿ ਇਸ ਦੇ ਖਾਤਮੇ ਲਈ ਵੈਕਸੀਨੇਸ਼ਨ ਜਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿੱਚ ਰੈਬੀਜ ਨੂੰ ਲੈ ਕੇ ਗਲਤ ਧਾਰਨਾਵਾਂ ਪ੍ਰਚਲਤ ਹਨ ਜਦਕਿ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਵੱਢਣ ਤੇ ਡਾਕਟਰੀ ਸਲਾਹ ਨਾਲ ਟੀਕਾਕਰਨ ਜਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ ਇਹ ਜਾਨਲੇਵਾ ਹੋ ਸਕਦਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਜੋਰ ਦਿੱਤਾ ਕਿ ਸਮੇਂ ਤੇ ਮੁਕੰਮਲ ਟੀਕੇ ਹੀ ਰੈਬੀਜ ਤੋਂ ਬਚਾਅ ਹੈ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਸਿਵਲ ਹਸਪਤਾਲ ਵਿਚ ਇਲਾਜ ਬਿਲਕੁਲ ਮੁਫਤ ਹੈ।ਉਨ੍ਹਾਂ ਕਿਹਾ ਕਿ ਸੜਕਾਂ ਆਦਿ ਤੇ ਆਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਕੱਟਿਆ ਜਾਣ ਆਮ ਹੈ। ਇਨ੍ਹਾਂ ਤੋਂ ਸੁਰੱਖਿਅਤ ਰਹਿਣਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ਐਂਟੀ ਰੈਬੀਜ ਟੀਕਾਕਰਨ ਸ਼ੁਰੂ ਹੋਣ ਦੇ ਬਾਅਦ ਡਾਕਟਰ ਦੀਆਂ ਹਦਾਇਤਾਂ ਅਨੁਸਾਰ ਸਾਰੀ ਖੁਰਾਕ ਪੂਰੀ ਕਰੋ।ਜਿਲਾ ਐਪੀਡੀਮੋਲੋਜਿਸਟ ਕਮ ਪ੍ਰੋਗਰਾਮ ਅਫਸਰ ਡਾ. ਸਾਹਿਲ ਸ਼ਰਮਾ ਨੇ ਦੱਸਿਆ ਕਿ ਅਕਸਰ ਕੁੱਤੇ ਦੇ ਕੱਟਣ ਵਾਲੀ ਥਾਂ ਤੇ ਮਿਰਚਾਂ, ਤੇਲ, ਹਲਦੀ ਆਦਿ ਨਹੀਂ ਲਗਾਉਣਾ ਚਾਹੀਦਾ। ਬਲਕਿ ਪਾਣੀ ਤੇ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ।

ਇਹੀ ਨਹੀਂ ਜਖਮ ਤੇ ਪੱਟੀ ਨਹੀਂ ਕੀਤੀ ਜਾਣੀ ਚਾਹੀਦੀ।ਵੈਟਨਰੀ ਡਾਕਟਰ ਅਮਿਤ ਸਕਸੈਨਾ ਨੇ ਦੱਸਿਆ ਕਿ ਰੈਬੀਜ ਵਾਇਰਸ ਨਾਲ ਹੋਣ ਵਾਲਾ ਰੋਗ ਹੈ। ਉਨ੍ਹਾਂ ਕਿਹਾ ਕਿ ਮਨੁੱਖਾਂ ਵਿੱਚ 99 ਫੀਸਦੀ ਮਾਮਲਿਆਂ ਵਿੱਚ ਇਹ ਕੁੱਤਿਆਂ ਦੇ ਕਟੱਣ ਦੇ ਕਾਰਨ ਹੁੰਦ ਹੈ। ਰੇਬੀਜ ਪੀੜਤ ਜਾਨਵਰ ਦੇ ਕੱਟਣ ਨਾਲ ਲਾਰ ਤੇ ਖਰੋਂਚ ਰਾਹੀਂ ਇਹ ਮਨੁੱਖੀ ਸ਼ਰੀਰ ਵਿੱਚ ਪ੍ਰਵੇਸ਼ ਕਰ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਬੰਗਾਂ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਾ. ਸੰਦੀਪ ਧਵਨ, ਡਾ. ਨਵਪ੍ਰੀਤ ਕੌਰ , ਡਾ. ਸੋਨੀਆ, ਡਾ. ਸੁਖਵਿੰਦਰ ਕੌਰ, ਡਾ. ਸ਼ੁਭਰਾ ,ਡਾ. ਆਰ.ਐਸ ਰੰਧਾਵਾ, ਰਵਿੰਦਰ ਜੱਸਲ ਤੇ ਹੋਰ ਹਾਜਰ ਸਨ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!