|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਿਧਾਇਕ ਚੀਮਾ ਦੀ ਅਗਵਾਈ ਹੇਠ ਪਿੰਡਾਂ ਦੀਆਂ ਸੰਗਤਾਂ ਵੱਲੋਂ ਪਵਿੱਤਰ ਨਗਰੀ ਦੀ ਕੀਤੀ ਗਈ ਸਫ਼ਾਈ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡਾਂ ਦੀਆਂ ਸੰਗਤਾਂ ਵੱਲੋਂ ਸ਼ਹਿਰ ਦੀ ਸਫ਼ਾਈ ਕੀਤੀ। ਅੱਜ ਪਿੰਡ ਕਿਸ਼ਨ ਸਿੰਘ ਵਾਲਾ, ਤਰਖਾਣਾਵਾਲੀ ਤੇ ਪੀਰੇਵਾਲ ਦੀਆਂ ਸੰਗਤਾਂ ਨੇ ਸਫ਼ਾਈ ਮੁਹਿੰਮ ਵਿਚ ਆਪਣਾ ਸਹਿਯੋਗ ਦਿੱਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡਾਂ ਦੀਆਂ ਸੰਗਤਾਂ ਵੱਲੋਂ ਸ਼ਹਿਰ ਦੀ ਸਫ਼ਾਈ ਕੀਤੀ। ਅੱਜ ਪਿੰਡ ਕਿਸ਼ਨ ਸਿੰਘ ਵਾਲਾ, ਤਰਖਾਣਾਵਾਲੀ ਤੇ ਪੀਰੇਵਾਲ ਦੀਆਂ ਸੰਗਤਾਂ ਨੇ ਸਫ਼ਾਈ ਮੁਹਿੰਮ ਵਿਚ ਆਪਣਾ ਸਹਿਯੋਗ ਦਿੱਤਾ ਅਤੇ ਇਸੇ ਢੰਗ ਨਾਲ 10 ਨਵੰਬਰ ਤੱਕ ਰੋਜ਼ਾਨਾ ਤਿੰਨ-ਤਿੰਨ ਪਿੰਡਾਂ ਦੀਆਂ ਸੰਗਤਾਂ ਆ ਕੇ ਸਫ਼ਾਈ ਦੀ ਸੇਵਾ ਨਿਭਾਉਣਗੀਆਂ।

ਸੰਬੰਧਿਤ ਖ਼ਬਰਾਂ

ਇਸ ਮੌਕੇ ਵਿਧਾਇਕ ਸ. ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ 270 ਪਿੰਡ ਇਸ ਸੇਵਾ ਵਿਚ ਆਪਣਾ ਯੋਗਦਾਨ ਦੇ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼-ਵਿਦੇਸ਼ ਵਿਚੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਲੱਖਾਂ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਦੇ ਸੁੰਦਰੀਕਰਨ ਅਤੇ ਸਫ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਦੂਰੋਂ-ਨੇੜਿਓਂ ਆਉਣ ਵਾਲੀਆਂ ਸੰਗਤਾਂ ਦੀ ਆਓ-ਭਗਤ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਉਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਵਿਚ ਵੱਧ-ਚੜ ਕੇ ਹਿੱਸਾ ਪਾਉਣ ਅਤੇ ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਤੇ ਸਵੱਛ ਬਣਾਉਣ ਵਿਚ ਮਦਦ ਕਰਨ। ਇਸ ਮੌਕੇ ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਬੀ. ਡੀ. ਪੀ. ਓ ਢਿਲਵਾਂ ਸ੍ਰੀ ਸਮਸ਼ੇਰ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਸ. ਰਜਿੰਦਰ ਸਿੰਘ ਤਕੀਆ, ਸ. ਪਰਵਿੰਦਰ ਸਿੰਘ ਪੱਪਾ, ਸ੍ਰੀ ਰਮੇਸ਼ ਡਡਵਿੰਡੀ, ਸ੍ਰੀ ਰਵਿੰਦਰ ਰਵੀ ਤੋਂ ਇਲਾਵਾ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!