|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ 'ਚ ਦਿਨ ਭਰ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਠੰਢ ਦਾ ਅਹਿਸਾਸ ਹੋਇਆ। ਮੌਸਮ ਵਿਭਾਗ ਮੁਤਾਬਕ ਕੁਝ ਘੰਟਿਆਂ ਤਕ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਜ਼ਿਲ੍ਹੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਹੇਠਲੇ ਇਲਾਕਿਆਂ 'ਚ ਧੁੰਦ ਪੈਣ ਨਾਲ ਠੰਢ ਦਾ ਪ੍ਰਭਾਵ ਵਧਣਾ ਸ਼ੁਰੂ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ 'ਚ ਦਿਨ ਭਰ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਠੰਢ ਦਾ ਅਹਿਸਾਸ ਹੋਇਆ। ਮੌਸਮ ਵਿਭਾਗ ਮੁਤਾਬਕ ਕੁਝ ਘੰਟਿਆਂ ਤਕ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਜ਼ਿਲ੍ਹੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਹੇਠਲੇ ਇਲਾਕਿਆਂ 'ਚ ਧੁੰਦ ਪੈਣ ਨਾਲ ਠੰਢ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 6 ਤੋਂ 8 ਮਾਰਚ ਦੌਰਾਨ ਬੱਦਲਵਾਈ ਰਹੇਗੀ ਅਤੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ ਅਤੇ ਮੀਂਹ ਕਾਰਨ ਥੋੜੀ ਠੰਡ ਮਹਿਸੂਸ ਹੋਵੇਗੀ।ਅੰਮ੍ਰਿਤਸਰ ,ਲੁਧਿਆਣਾ ਅਤ ਹੋਰ ਵੀ ਇਲਾਕਿਆਂ ਵਿੱਚ ਮੌਸਮ ਦੇ ਬਦਲਾਅ ਕਾਰਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!