|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਛਾਤੀ 'ਚ ਦਰਦ ਹੋਣ 'ਤੇ ਮੁੱਖ ਮੰਤਰੀ ਨੂੰ ਦਿੱਲੀ ਏਮਜ਼ 'ਚ ਕਰਵਾਇਆ ਦਾਖ਼ਲ

ਨਿਊਜ਼ ਡੈਸਕ (ਜਸਕਮਲ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਡਾਕਟਰਾਂ ਦੀ ਸਲਾਹ 'ਤੇ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) 'ਚ ਨਿਯਮਿਤ ਸਿਹਤ ਜਾਂਚ ਲਈ ਦਾਖ਼ਲ ਕਰਵਾਇਆ ਗਿਆ ਹੈ। ਪ੍ਰਦੇਸ਼ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਸਿਹਤਮੰਦ ਹਨ ਅਤੇ ਸਿਰਫ਼ ਨਿਯਮਿਤ ਸਿਹਤ ਜਾਂਚ ਲਈ ਹੀ ਏਮਜ਼

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਛਾਤੀ 'ਚ ਦਰਦ ਹੋਣ 'ਤੇ ਮੁੱਖ ਮੰਤਰੀ ਨੂੰ ਦਿੱਲੀ ਏਮਜ਼ 'ਚ ਕਰਵਾਇਆ ਦਾਖ਼ਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਡਾਕਟਰਾਂ ਦੀ ਸਲਾਹ 'ਤੇ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) 'ਚ ਨਿਯਮਿਤ ਸਿਹਤ ਜਾਂਚ ਲਈ ਦਾਖ਼ਲ ਕਰਵਾਇਆ ਗਿਆ ਹੈ। ਪ੍ਰਦੇਸ਼ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਸਿਹਤਮੰਦ ਹਨ ਅਤੇ ਸਿਰਫ਼ ਨਿਯਮਿਤ ਸਿਹਤ ਜਾਂਚ ਲਈ ਹੀ ਏਮਜ਼ 'ਚ ਦਾਖ਼ਲ ਹੋਏ ਹਨ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਵੀਰਵਾਰ ਰਾਤ ਛਾਤੀ 'ਚ ਹਲਕੇ ਦਰਦ ਤੋਂ ਬਾਅਦ ਠਾਕੁਰ ਦੀ ਸ਼ੁੱਕਰਵਾਰ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਡਾਕਟਰੀ ਜਾਂਚ ਹੋਈ, ਜਿਸ 'ਚ ਸਾਰੀਆਂ ਰਿਪੋਰਟਾਂ ਆਮ ਪਾਈਆਂ ਗਈਆਂ ਹਨ। ਜਾਂਚ ਤੋਂ ਬਾਅਦ ਮੁੱਖ ਮੰਤਰੀ ਵਾਪਸ ਚਲੇ ਗਏ। ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਮਾਇਓਕਾਰਡੀਅਲ ਇੰਫਾਕਰਸ਼ਨ ਦੀ ਪੁਸ਼ਟੀ ਲਈ ਹੁਣ ਏਮਜ਼ 'ਚ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਹਾਲ ਹੀ 'ਚ ਪੰਜਾਬ 'ਚ ਪਾਰਟੀ ਲਈ ਪ੍ਰਚਾਰ ਕਰ ਰਹੇ ਸਨ ਅਤੇ ਵੀਰਵਾਰ ਨੂੰ ਉਹ ਆਂਧਰਾ ਪ੍ਰਦੇਸ਼ ਦੇ ਤਿਰੂਮਾਲਾ ਦੇ ਤਿਰੂਪਤੀ ਬਾਲਾਜੀ ਮੰਦਰ ਤੋਂ ਸ਼ਿਮਲਾ ਪਰਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!