|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਲਈ CM ਵੱਲੋਂ ਮੁਆਵਜ਼ੇ ਦਾ ਐਲਾਨ

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿ

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਲਈ CM ਵੱਲੋਂ ਮੁਆਵਜ਼ੇ ਦਾ ਐਲਾਨ
📷 NRI Post Desk

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!