|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਮਾਨ ਵਲੋਂ ਜੰਮੂ ‘ਚ ਸ਼ਹੀਦ ਪੰਜਾਬੀ ਜਵਾਨਾਂ ਦੇ ਪਰਿਵਾਰ ਨੂੰ 1-1 ਕਰੋੜ ਦੇਣ ਦਾ ਐਲਾਨ

ਜਲੰਧਰ (ਰਾਘਵ): ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਤਵਾਦੀਆਂ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਫ਼ੌਜੀ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿਚੋਂ ਸ਼ਹੀਦ ਫ਼ੌਜੀ ਜਵਾਨ ਹਰਮਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦਾ ਰਹਿਣ ਵਾਲਾ ਸੀ ਜਦਕਿ ਸ਼ਹੀਦ ਪ੍ਰਿਤਪਾਲ ਸਿੰਘ ਖੰਨਾ ਦੇ ਪਿੰਡ ਮਾਨੂੰਪੁਰ ਦਾ ਰਹਿਣ ਵਾਲਾ ਸੀ। ਦੋਵੇਂ ਫ਼ੌਜੀ ਜਵਾਨਾਂ ਦੀ ਸ਼ਹਾਦਤ 'ਤੇ ਮੁੱਖ ਮੰਤਰੀ

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਮਾਨ ਵਲੋਂ ਜੰਮੂ ‘ਚ ਸ਼ਹੀਦ ਪੰਜਾਬੀ ਜਵਾਨਾਂ ਦੇ ਪਰਿਵਾਰ ਨੂੰ 1-1 ਕਰੋੜ ਦੇਣ ਦਾ ਐਲਾਨ
📷 NRI Post Desk

ਜਲੰਧਰ (ਰਾਘਵ): ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਤਵਾਦੀਆਂ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਫ਼ੌਜੀ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿਚੋਂ ਸ਼ਹੀਦ ਫ਼ੌਜੀ ਜਵਾਨ ਹਰਮਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦਾ ਰਹਿਣ ਵਾਲਾ ਸੀ ਜਦਕਿ ਸ਼ਹੀਦ ਪ੍ਰਿਤਪਾਲ ਸਿੰਘ ਖੰਨਾ ਦੇ ਪਿੰਡ ਮਾਨੂੰਪੁਰ ਦਾ ਰਹਿਣ ਵਾਲਾ ਸੀ। ਦੋਵੇਂ ਫ਼ੌਜੀ ਜਵਾਨਾਂ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹੀਦ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦਾ ਐਲਾਨ ਵੀ ਕੀਤਾ ਹੈ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਵਿਖੇ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਖੰਨਾ ਦੇ ਪਿੰਡ ਮਾਨੂੰਪੁਰ ਦੇ ਰਹਿਣ ਵਾਲੇ ਫ਼ੌਜੀ ਜਵਾਨ ਪ੍ਰਿਤਪਾਲ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦੇ ਸਿਪਾਹੀ ਹਰਮਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਦੁਖ਼ਦਾਈ ਖ਼ਬਰ ਮਿਲੀ। ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਅਤੇ ਬਹਾਦਰੀ ਨੂੰ ਸਲਾਮ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਭੇਂਟ ਕੀਤੀ ਜਾਵੇ ਜਦਕਿ ਸ਼ਹੀਦਾਂ ਦੇ ਪਰਿਵਾਰ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
CM ਮਾਨ ਵਲੋਂ ਜੰਮੂ ‘ਚ ਸ਼ਹੀਦ ਪੰਜਾਬੀ ਜਵਾਨਾਂ ਦੇ ਪਰਿਵਾਰ ਨੂੰ 1-1 ਕਰੋੜ ਦੇਣ ਦਾ ਐਲਾਨ — NRI Post