|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਇਸ ਮੁੱਦੇ 'ਤੇ ਕੀਤੀ ਚਰਚਾ

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ 'ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਖਬਰ ਹੈ ਕਿ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕ

NRI Post Desk · 1708 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਇਸ ਮੁੱਦੇ 'ਤੇ ਕੀਤੀ ਚਰਚਾ
📷 NRI Post Desk

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ 'ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਖਬਰ ਹੈ ਕਿ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐੱਮ ਮੋਦੀ ਨੇ ਟਵੀਟ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!