|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁਫ਼ਤ ਬਿਜਲੀ ਦਾ ਐਲਾਨ ਕਰਨ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਫ਼ਤ ਬਿਜਲੀ ਦਾ ਐਲਾਨ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਅਹਿਮ ਸਵਾਲ ਇਹ ਹੈ ਕਿ ਇਸ ਕਰਜ਼ੇ ਦਾ ਇਸਤੇਮਾਲ ਕਿੱਥੇ ਹੋਇਆ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ ਗਿਆ। ਉਨ੍ਹਾਂ ਕਿਹਾ ਕਿ ਇਸ ਵਿਚੋਂ ਕੁੱਝ ਹਿੱਸ

NRI Post Desk · 1684 ਦਿਨ ਪਹਿਲਾਂ · ਅੱਪਡੇਟ 1684 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁਫ਼ਤ ਬਿਜਲੀ ਦਾ ਐਲਾਨ ਕਰਨ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਫ਼ਤ ਬਿਜਲੀ ਦਾ ਐਲਾਨ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਅਹਿਮ ਸਵਾਲ ਇਹ ਹੈ ਕਿ ਇਸ ਕਰਜ਼ੇ ਦਾ ਇਸਤੇਮਾਲ ਕਿੱਥੇ ਹੋਇਆ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ ਗਿਆ। ਉਨ੍ਹਾਂ ਕਿਹਾ ਕਿ ਇਸ ਵਿਚੋਂ ਕੁੱਝ ਹਿੱਸਾ ਤਾਂ ਪਹਾੜੀਆਂ ਦੀਆਂ ਜੜ੍ਹਾਂ ਵਿਚ ਪਿਆ ਹੋਇਆ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਵਿਚ ਕੋਈ ਕੈਟਾਗਰੀ ਨਹੀਂ ਹੋਵੇਗੀ। ਗ਼ਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ ਦੋ ਮਹੀਨੇ ਵਿਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿੱਲ ਦੇਣਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਘਾਟ ਨਹੀਂ ਹੁੰਦੀ ਸਿਰਫ਼ ਨੀਅਤ ਸਾਫ਼ ਹੋਣੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!