|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਆਤੰਕੀ ਹਮਲੇ 'ਚ ਸ਼ਹੀਦਾਂ ਦੇ ਪਰਿਵਾਰਿਕ ਮੇਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ : CM ਚੰਨੀ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ

NRI Post Desk · 1872 ਦਿਨ ਪਹਿਲਾਂ · ਅੱਪਡੇਟ 1872 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਤੰਕੀ ਹਮਲੇ 'ਚ ਸ਼ਹੀਦਾਂ ਦੇ ਪਰਿਵਾਰਿਕ ਮੇਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ : CM ਚੰਨੀ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ।

ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਸੰਬੰਧਿਤ ਖ਼ਬਰਾਂ

ਮੈਕਾਨਾਈਜ਼ਡ ਇਨਫੈਂਟਰੀ 1 ਸਿੱਖ ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ।

ਇਸੇ ਤਰ੍ਹਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ ਗੁਰਦਾਸਪੁਰ ਜ਼ਿਲ੍ਹੇ ਵਿਚ ਘਣੀਕੇ ਬਾਂਗਰ ਅਲੀਵਾਲ ਤੋਂ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨ੍ਹਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!