|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

CM ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਜਲੰਧਰ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮ

NRI Post Desk · 455 ਦਿਨ ਪਹਿਲਾਂ · ਅੱਪਡੇਟ 455 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
📷 NRI Post Desk

ਜਲੰਧਰ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡਣ ਦੇ ਨਾਲ ਸੱਤ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫ਼ਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਗੰਭੀਰ ਹੜ੍ਹਾਂ ਦੇ ਹਾਲਾਤ ਬਣੇ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ 'ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਆਪਣੀ ਰੋਜ਼ੀ-ਰੋਟੀ ਲਈ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ 'ਤੇ ਨਿਰਭਰ ਪੇਂਡੂ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਜੀ.ਐਸ.ਟੀ. ਲਾਗੂ ਕਰਨ ਅਤੇ ਵੈਟ ਸ਼ਾਸਨ ਤੋਂ ਤਬਦੀਲੀ ਕਾਰਨ ਸੂਬੇ ਨੂੰ 49,727 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ ਪਰ ਇਸ ਦਾ ਭਾਰਤ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਵਿੱਚ ਕਮੀ ਅੱਠ ਹਜ਼ਾਰ ਕਰੋੜ ਤੋਂ ਵੱਧ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 828 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਰੱਦ ਕਰਨ ਨਾਲ ਪੇਂਡੂ ਲਿੰਕ ਸੜਕਾਂ 'ਤੇ ਮਾੜਾ ਪ੍ਰਭਾਵ ਪਵੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹੜ੍ਹਾਂ ਦੇ ਸੰਕਟ ਕਾਰਨ ਨਾਜ਼ੁਕ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸੂਬੇ ਦੇ ਕੁੱਲ 60,000 ਕਰੋੜ ਰੁਪਏ ਸਾਰੇ ਬਕਾਇਆ ਫੰਡ ਜਾਰੀ ਕਰਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਕੋਲ ਕਾਫ਼ੀ ਫੰਡ ਉਪਲਬਧ ਹਨ ਪਰ ਗ੍ਰਹਿ ਮੰਤਰਾਲੇ ਦੇ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਮਾਲਕਾਂ ਅਤੇ ਹੋਰ ਵਰਗਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਪਦੰਡਾਂ ਤਹਿਤ ਅਸਲ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਕਾਫ਼ੀ ਘੱਟ ਮਿਲਦਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!