|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਮਾਨ ਵੱਲੋਂ ਪੰਜਾਬੀਆਂ ਲਈ ਖਾਸ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਰੱਖਿਆ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ। ਇੱ

NRI Post Desk · 420 ਦਿਨ ਪਹਿਲਾਂ · ਅੱਪਡੇਟ 420 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਮਾਨ ਵੱਲੋਂ ਪੰਜਾਬੀਆਂ ਲਈ ਖਾਸ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਰੱਖਿਆ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ
📷 NRI Post Desk

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ। ਇੱਥੇ ਦੱਸ ਦੇਈਏ ਕਿ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਸੰਬੰਧਿਤ ਖ਼ਬਰਾਂ

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ 55 ਸਾਲਾਂ ਬਾਅਦ ਬਣਾਇਆ ਜਾ ਰਿਹਾ ਹੈ। ਦੱਸ ਦਇਏ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਵ੍ਹਾਈਟ ਸਿਟੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵ੍ਹਾਈਟ ਰੰਗ ਦੇ ਸਗਮਰਮਰ ਦੀ ਵਰਤੋਂ ਕੀਤੀ ਜਾਵੇਗੀ ਅਤੇ 6 ਗੇਟ ਬਣਾਏ ਜਾਣਗੇ, ਜੋ ਪੁਰਾਤਨ ਵਿਰਸੇ ਨਾਲ ਸਬੰਧਤ ਹੋਣਗੇ। ਇਹ ਇੱਕ ਇਤਿਹਾਸਕ ਚੀਜ਼ ਹੋਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਇਹ ਸੇਵਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਾਂ। ਇੱਥੇ ਹੋਲਾ-ਮਹੱਲਾ ਸਮੇਤ ਕਈ ਇਤਿਹਾਸਕ ਮੇਲੇ ਲੱਗਦੇ ਹਨ। ਹੜ੍ਹਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ ਪਰ ਪੰਜਾਬ ਸੰਕਟਾਂ ਵਿੱਚੋਂ ਨਿਕਲ ਕੇ ਸੰਕਟਾਂ ਨੂੰ ਵੀ ਛੋਟਾ ਕਰ ਦਿੰਦਾ ਹੈ। ਪੰਜਾਬੀਆਂ ਦਾ ਜਜ਼ਬਾ, ਪੰਜਾਬੀਆਂ ਦੇ ਇਰਾਦੇ ਸੰਕਟਾਂ ਨੂੰ ਛੋਟਾ ਕਰ ਦਿੰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!