|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁੱਖ ਮੰਤਰੀ ਨੇ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੰਢੀ ਖੇਤਰ ਦੇ ਵਿਕਾਸ ਨੂੰ ਨਵੀਆਂ ਸਿਖਰਾਂ 'ਤੇ ਲਿਜਾਣ ਲਈ ਇਥੇ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਿਤ ਕਰਨਾ ਚਾਹੁੰਦੀ ਹੈ ਤਾਂ ਜੋ ਉਦਯੋਗਿਕ ਇਕਾਈਆਂ ਸੂਬੇ 'ਚੋਂ ਪ੍

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੰਢੀ ਖੇਤਰ ਦੇ ਵਿਕਾਸ ਨੂੰ ਨਵੀਆਂ ਸਿਖਰਾਂ 'ਤੇ ਲਿਜਾਣ ਲਈ ਇਥੇ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਿਤ ਕਰਨਾ ਚਾਹੁੰਦੀ ਹੈ ਤਾਂ ਜੋ ਉਦਯੋਗਿਕ ਇਕਾਈਆਂ ਸੂਬੇ 'ਚੋਂ ਪ੍ਰਤਿਭਾਵਾਨ ਨੌਜਵਾਨਾਂ ਨੂੰ ਚੁਣ ਸਕਣ। ਇਹ ਯਤਨ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ, ਇਥੇ ਹੀ ਢੁਕਵਾਂ ਰੁਜ਼ਗਾਰ ਮੁਹੱਈਆ ਕਰਵਾਏਗਾ। ਪਠਾਨਕੋਟ ਤੋਂ ਚੰਡੀਗੜ੍ਹ ਤਕ ਉਦਯੋਗਿਕ ਪੱਟੀ ਵਿਕਸਿਤ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਜਲਦ ਹੀ ਇਸ ਲਈ ਨੀਤੀ ਬਣਾਈ ਜਾਵੇਗੀ।ਸੂਬੇ 'ਚ ਮਿਆਰੀ ਸਿੱਖਿਆ ਦੇ ਪਸਾਰ ਤੇ ਖੋਜ 'ਤੇ ਲਈ ਸਾਡੀ ਸਰਕਾਰ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਵਿਕਸਿਤ ਕਰ ਰਹੀ ਹੈ। ਇਸ ਕੰਮ ਲਈ ਕੌਮਾਂਤਰੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 'ਨਿਵੇਸ਼ ਪੰਜਾਬ' ਤਹਿਤ 65 ਹਜ਼ਾਰ ਕਰੋੜ ਰੁਪਏ ਦੇ ਸਮਝੌਤੇ ਸਹੀਬੱਧ ਕਰ ਲਏ ਗਏ, ਜਿਨ੍ਹਾਂ 'ਚੋਂ 36 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ 'ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਰਾਜ ਅੰਦਰ ਧਰਤੀ ਹੇਠਲੇ ਪਾਣੀ ਵਿਚਲੀ ਖਰਾਬੀ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਕੈਂਸਰ ਦਾ ਫੈਲਾਅ ਹੋ ਰਿਹਾ ਹੈ ਤੇ ਇਸ ਦੀ ਰੋਕਥਾਮ ਲਈ ਉਨ੍ਹਾਂ ਦੀ ਸਰਕਾਰ ਸਮੂਹ ਸ਼ਹਿਰਾਂ 'ਚ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਏਗੀ।ਕੈਂਸਰ ਦੀ ਰੋਕਥਾਮ ਲਈ ਹਸਪਤਾਲਾਂ ਦੀ ਉਸਾਰੀ ਸਬੰਧੀ ਉਨ੍ਹਾਂ ਕਿਹਾ ਕਿ ਦੱਖਣੀ ਪੰਜਾਬ 'ਚ ਪਹਿਲਾਂ ਹੀ ਕੈਂਸਰ ਹਸਪਤਾਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਤਰੀ ਪੰਜਾਬ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ ਸਥਾਪਤ ਕੀਤਾ ਜਾਵੇਗਾ। ਇਸ ਮੌਕ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਪਵਨ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਅਰੁਣ ਡੋਗਰਾ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਐੱਮਪੀ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐੱਸਐੱਸਪੀ ਜੇ ਏਲਨਚੇਲੀਅਨ ਆਦਿ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!