|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਤੀਰਥ ਸਿੰਘ ਰਾਵਤ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ

ਉੱਤਰਾਖੰਡ (ਦੇਵ ਇੰਦਰਜੀਤ) : ਰਾਵਤ ਤਿੰਨ ਦਿਨ ਤੋਂ ਦਿੱਲੀ ਵਿੱਚ ਸਨ। ਉਨ੍ਹਾਂ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਵੀ ਕੀਤੀ। ਨੱਡਾ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਸ਼ੁੱਕਰਵਾਰ ਦੇਰ ਸ਼ਾਮ ਦੇਹਰਾਦੂਨ ਪੁੱਜੇ ਅਤੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

NRI Post Desk · 1972 ਦਿਨ ਪਹਿਲਾਂ · ਅੱਪਡੇਟ 1972 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਤੀਰਥ ਸਿੰਘ ਰਾਵਤ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ
📷 NRI Post Desk

ਉੱਤਰਾਖੰਡ (ਦੇਵ ਇੰਦਰਜੀਤ) : ਰਾਵਤ ਤਿੰਨ ਦਿਨ ਤੋਂ ਦਿੱਲੀ ਵਿੱਚ ਸਨ। ਉਨ੍ਹਾਂ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਵੀ ਕੀਤੀ। ਨੱਡਾ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਸ਼ੁੱਕਰਵਾਰ ਦੇਰ ਸ਼ਾਮ ਦੇਹਰਾਦੂਨ ਪੁੱਜੇ ਅਤੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਸੰਬੰਧਿਤ ਖ਼ਬਰਾਂ

ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੱਲ ਯਾਨੀ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਭਾਜਪਾ ਜਨਰਲ ਸਕੱਤਰ ਦੁਸ਼ਯੰਤ ਗੌਤਮ ਦੀ ਹਾਜ਼ਰੀ ਵਿੱਚ ਵਿਧਾਨ ਮੰਡਲ ਦੇ ਨਵੇਂ ਨੇਤਾ ਦੀ ਚੋਣ ਹੋਵੇਗੀ। ਤੀਰਥ ਸਿੰਘ ਰਾਵਤ ਨੇ ਸੰਵਿਧਾਨਕ ਸੰਕਟ ਦੇ ਚੱਲਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਰਾਵਤ ਨੇ ਇਸ ਸਾਲ ਮਾਰਚ ਵਿੱਚ ਉਤ‍ਰਾਖੰਡ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ। ਤੀਰਥ ਸਿੰਘ ਨੂੰ ਸੀ.ਐੱਮ. ਅਹੁਦੇ ਤੋਂ ਇਸ ਲਈ ਹਟਣਾ ਪੈ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਦੇ ਛੇ ਮਹੀਨੇ ਦੇ ਅੰਦਰ ਯਾਨੀ 10 ਸਤੰਬਰ ਤੱਕ ਉਨ੍ਹਾਂ ਦਾ ਵਿਧਾਇਕ ਬਣਨਾ ਜ਼ਰੂਰੀ ਹੈ। ਉਤਰਾਖੰਡ ਦੀਆਂ ਦੋ ਸੀਟਾਂ 'ਤੇ ਉਪ ਚੋਣਾਂ ਵੀ ਹੋਣੀਆਂ ਹਨ ਪਰ ਕੋਰੋਨਾ ਮਹਾਮਾਰੀ ਨੂੰ ਲੈ ਕੇ ਫ਼ਿਲਹਾਲ ਉਪ ਚੋਣਾਂ 'ਤੇ ਚੋਣ ਕਮਿਸ਼ਨ ਦੀ ਰੋਕ ਹੈ। ਅਜਿਹੇ ਵਿੱਚ ਇਹ ਉਪ ਚੋਣਾਂ ਨੂੰ ਲੈ ਕੇ ਹਾਲਤ ਸ‍ਪੱਸ਼‍ਟ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!