|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੰਜ ਏਕੜ ਤੋਂ ਘੱਟ ਵਾਲੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੀ ਮਿਲੇਗਾ ਮੁਆਵਜ਼ਾ : ਡੀ. ਸੀ

ਕਪੂਰਥਲਾ (ਇੰਦਰਜੀਤ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਨੇ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦਾ ਲਾਭ ਜ਼ਿਲੇ ਦੇ 5 ਏਕੜ ਤੱਕ ਦੀ ਮਾਲਕੀ ਵਾਲੇ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਸੀਮਾਂਤ ਅਤੇ ਛੋਟੇ ਕਿਸਾਨਾਂ ਮਿਲ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਨੇ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦਾ ਲਾਭ ਜ਼ਿਲੇ ਦੇ 5 ਏਕੜ ਤੱਕ ਦੀ ਮਾਲਕੀ ਵਾਲੇ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਸੀਮਾਂਤ ਅਤੇ ਛੋਟੇ ਕਿਸਾਨਾਂ ਮਿਲਣਾ ਹੈ। ਅੱਜ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਸਰਕਾਰ ਦੀ ਪਾਲਿਸੀ ਮੁਤਾਬਿਕ ਹੀ ਕਿਸਾਨਾਂ ਨੂੰ ਇਹ ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਅਨੁਸਾਰ ਸਬੰਧਤ ਕਿਸਾਨ ਵੱਲੋਂ ਨਿਰਧਾਰਤ ਪ੍ਰੋਫਾਰਮਾ ਭਰ ਕੇ ਸਰਪੰਚ ਨੂੰ ਦਿੱਤਾ ਜਾਣਾ ਹੈ ਅਤੇ ਸਰਪੰਚ ਵੱਲੋਂ ਫਾਰਮ ਤਸਦੀਕ ਕਰਨ ਉਪਰੰਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਹੀਂ ਇਹ ਫਾਰਮ ਸਹਿਕਾਰਤਾ ਵਿਭਾਗ ਦੇ ਦਫ਼ਤਰ ਵਿਚ ਦਿੱਤੇ ਜਾਣੇ ਹਨ, ਜਿਥੋਂ ਇਨਾਂ ਨੂੰ ਸਰਕਾਰ ਦੇ ਪੋਰਟਲ ’ਤੇ ਅਪਲੋਡ ਕਰਕੇ ਮਾਲ ਵਿਭਾਗ ਪਾਸੋਂ ਪੜਤਾਲ ਕਰਵਾਉਣ ਉਪਰੰਤ ਅਗਲੀ ਕਾਰਵਾਈ ਕਰਕੇ ਸਬੰਧਤ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿਚ ਲੋੜੀਂਦੀ ਰਾਸ਼ੀ ਭੇਜੀ ਜਾਣੀ ਹੈ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਅਣ-ਅਧਿਕਾਰਤ ਤੌਰ ’ਤੇ ਕਿਸਾਨਾਂ ਦੇ ਫਾਰਮ ਅਪਲੋਡ ਦਿੱਤੇ ਜਾਣ ਦੇ ਮਾਮਲੇ ਧਿਆਨ ਵਿਚ ਆਏ ਹਨ, ਜੋ ਕਿ ਡਿਲੀਟ ਕਰ ਦਿੱਤੇ ਗਏ ਹਨ। ਉਨਾਂ ਅਜਿਹਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਗੈਰ-ਕਾਨੂੰਨੀ ਕੰਮ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਸਰਪੰਚਾਂ ਨੂੰ ਵੀ ਕਿਹਾ ਕਿ ਉਹ ਕਿਸੇ ਅਯੋਗ ਵਿਅਕਤੀ ਦੀ ਤਸਦੀਕ ਨਾ ਕਰਨ ਅਤੇ ਅਜਿਹਾ ਕਰਨ ’ਤੇ ਉਨਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਪੰਜਾਬ ਰਿਪੋਟ ਸੈਸਿੰਗ ਵੱਲੋਂ ਜਾਰੀ ਯੈਲੋ ਮੈਪ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਨਾਂ ਤੋਂ ਅੱਗ ਲਗਾਉਣ ਵਾਲਿਆਂ ਦੀਆਂ ਜ਼ਮੀਨਾਂ ਦੀ ਪਹਿਚਾਣ ਹੋ ਜਾਵੇਗੀ। ਉਨਾਂ ਕਿਹਾ ਕਿ ਅਜਿਹੇ ਕਿਸਾਨ ਮੁਆਵਜ਼ੇ ਲਈ ਅਪਲਾਈ ਨਾ ਕਰਨ। ਇਸ ਤੋਂ ਇਲਾਵਾ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਵੀ ਅਪਲਾਈ ਕਰਨ ਤੋਂ ਗੁਰੇਜ਼ ਕਰਨ।

ਉਨਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ, ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ’ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਅਤੇ ਖੇਤ ਦੇ ਕਿਸੇ ਵੀ ਹਿੱਸੇ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ੍ਰੀ ਲਤੀਫ਼ ਅਹਿਮਦ ਅਤੇ ਸ. ਰਣਦੀਪ ਸਿੰਘ ਹੀਰ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਇੰਜ: ਜਗਦੀਸ਼ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!