|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਧਾਨਗੀ ਲਈ ਉਲਝੇ ਕਾਂਗਰਸੀ ! ਰੰਧਾਵਾ, ਵੜਿੰਗ, ਆਸ਼ੂ ਤੇ ਪ੍ਰਗਟ ਸਿੰਘ ਸਿੱਧੂ ਦੀ ਸ਼ਿਕਾਇਤ ਲੈ ਕੇ ਪਹੁੰਚੇ ਦਿੱਲੀ...

ਨਿਊਜ਼ ਡੈਸਕ (ਜਸਕਮਲ) : ਪੰਜਾਬ ਕਾਂਗਰਸ ਦੀ ਸਿਆਸਤ 'ਚ ਵੱਡੀ ਹਲਚਲ ਆ ਸਕਦੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀਆਂ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨਾਲ ਅਚਾਨਕ ਦਿੱਲੀ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਆਗੂ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਗਏ ਹਨ। ਇਹ ਆਗੂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ

NRI Post Desk · 1787 ਦਿਨ ਪਹਿਲਾਂ · ਅੱਪਡੇਟ 1787 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਧਾਨਗੀ ਲਈ ਉਲਝੇ ਕਾਂਗਰਸੀ ! ਰੰਧਾਵਾ, ਵੜਿੰਗ, ਆਸ਼ੂ ਤੇ ਪ੍ਰਗਟ ਸਿੰਘ ਸਿੱਧੂ ਦੀ ਸ਼ਿਕਾਇਤ ਲੈ ਕੇ ਪਹੁੰਚੇ ਦਿੱਲੀ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਕਾਂਗਰਸ ਦੀ ਸਿਆਸਤ 'ਚ ਵੱਡੀ ਹਲਚਲ ਆ ਸਕਦੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀਆਂ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨਾਲ ਅਚਾਨਕ ਦਿੱਲੀ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਆਗੂ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਗਏ ਹਨ। ਇਹ ਆਗੂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਵਿਰੁੱਧ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਹਨ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਸਿੱਧੂ ਦੀ ਇਸ ਟਿੱਪਣੀ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ ਨੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਰੰਧਾਵਾ ਨੇ ਤਾਂ ਸਿੱਧੂ ਨੂੰ ਆਪਣੀ ਜ਼ੁਬਾਨ ਬੰਦ ਰੱਖਣ ਲਈ ਕਿਹਾ। ਰੰਧਾਵਾ ਨੇ ਵੀ ਬੀਤੇ ਦਿਨ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਸਿੱਧੂ ਮਜੀਠੀਆ ਖਿਲਾਫ ਚੱਲ ਰਹੇ ਕੇਸ ਨੂੰ ਲੈ ਕੇ ਝੂਠੀ ਬਿਆਨਬਾਜ਼ੀ ਕਰ ਰਹੇ ਹਨ।

ਸੂਤਰਾਂ ਅਨੁਸਾਰ ਪੰਜਾਬ ਚੋਣਾਂ ਦੇ ਮੱਦੇਨਜ਼ਰ ਇਹ ਆਗੂ ਇਸ ਗੱਲੋਂ ਚਿੰਤਤ ਹਨ ਕਿ ਸਿੱਧੂ ਦੇ ਬਿਆਨਾਂ ਕਾਰਨ ਪਾਰਟੀ ਨੂੰ ਨੁਕਸਾਨ ਉਠਾਉਣਾ ਪਵੇ। ਇਸ ਦੇ ਮੱਦੇਨਜ਼ਰ ਉਹ ਰਾਹੁਲ ਗਾਂਧੀ ਨੂੰ ਮਿਲ ਕੇ ਸਿੱਧੂ ਦੀਆਂ ਟਿੱਪਣੀਆਂ ਬਾਰੇ ਦੱਸਣਾ ਚਾਹੁੰਦੇ ਹਨ। ਸੂਤਰ ਇਹ ਵੀ ਦੱਸਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਪਾਰਟੀ ਦੀ ਕਮਾਨ ਉਨ੍ਹਾਂ ਨੂੰ ਸੌਂਪੀ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!