|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਨੇ ਹਮੇਸ਼ਾ ਦਲਿਤਾਂ ਨੂੰ ਦਬਾਉਣ ਦਾ ਕੰਮ ਕੀਤਾ : ਸੁਖਬੀਰ ਬਾਦਲ

ਬੂਟਾ ਮੰਡੀ : ਬੂਟਾ ਮੰਡੀ 'ਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਸਮਰਥਨ 'ਚ ਚੋਣ ਰੈਲੀ ਹੋਈ। ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤਾਂ ਨੂੰ ਦਬਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦਾਅਵਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੂਟਾ ਮੰਡੀ : ਬੂਟਾ ਮੰਡੀ 'ਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਸਮਰਥਨ 'ਚ ਚੋਣ ਰੈਲੀ ਹੋਈ। ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤਾਂ ਨੂੰ ਦਬਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਕੱਲੇ ਅਕਾਲੀ-ਭਾਜਪਾ ਗਠਜੋੜ ਨੇ ਹਮੇਸ਼ਾ ਦਲਿਤਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਹੈ। ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ਗਨ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮੇਤ ਕਈ ਯੋਜਨਾਵਾਂ ਉਨ੍ਹਾਂ ਨੂੰ ਅੱਗੇ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਸਨ।

ਸੰਬੰਧਿਤ ਖ਼ਬਰਾਂ

ਸੁਖਬੀਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾ ਕਰ ਕੇ ਸਟੂਡੈਂਟਸ ਦੀ ਪੜ੍ਹਾਈ 'ਚ ਅੜਿੱਕਾ ਪਾਇਆ ਹੈ ਤੇ ਇਹ ਮਹਾਪਾਪ ਹੈ। ਕਾਂਗਰਸ ਕਦੀ ਨਹੀਂ ਚਾਹੁੰਦੀ ਕਿ ਦਲਿਤ ਪੜ੍ਹਨ ਤੇ ਅੱਗੇ ਵਧਣ। ਉਨ੍ਹਾਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਇਕ ਸੁਲਝਿਆ ਹੋਇਆ ਆਗੂ ਦੱਸਿਆ ਤੇ ਉਨ੍ਹਾਂ ਲ਼ਈ ਵੋਟ ਮੰਗੇ।ਇਸ ਮੌਕੇ ਅਕਾਲੀ ਉਮੀਦਵਾਰ ਅਟਵਾਲ ਨੇ ਕਾਂਗਰਸ ਉਮੀਦਵਾਰ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ 'ਤੇ ਜ਼ੋਰਦਾਰ ਹਮਲਾ ਬੋਲਿਆ।

ਉਨ੍ਹਾਂ ਦੋਸ਼ ਲਗਾਇਆ ਕਿ ਜੇ ਚੌਧਰੀ ਸੰਤੋਖ ਸਿੰਘ ਮਾਸਟਰ ਗੁਰਬੰਤਾ ਸਿੰਘ ਦੇ ਬੇਟੇ ਹਨ ਤਾਂ ਉਹ ਇਸ ਗੱਲ ਲਈ ਮਾਫ਼ੀ ਮੰਗਣ ਕਿ ਉਨ੍ਹਾਂ ਦੇ ਪਿਤਾ ਨੇ ਡਾ.ਅੰਬੇਡਕਰ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸਨ। ਰੈਲੀ 'ਚ ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਮੋਹਿੰਦਰ ਭਗਤ ਆਦਮਪੁਰ ਤੇ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!