|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਨੇ ਸਰਕਾਰੀ ਥਰਮਲਾਂ ਦਾ ਉਜਾੜਾ ਕੀਤਾ - ਚੱਢਾ

ਰੂਪਨਗਰ (ਸੱਜਣ ਸਿੰਘ ਸੈਣੀ) - ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਸਰਕਾਰੀ ਥਰਮਲ ਪਲਾਂਟ ਦੀ ਪਾਵਰ ਕਲੋਨੀ ਦੇ ਰਿਹਾਇਸ਼ੀ ਇਲਾਕੇ ਨੂੰ ਖਾਲੀ ਕਰਵਾਉਣ ਦੇ ਹੁਕਮਾਂ ਦੇ ਬਾਅਦ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਨੂੰ ਲੈ ਕੇ ਰੂਪਨਗਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਵ

NRI Post Desk · 2148 ਦਿਨ ਪਹਿਲਾਂ · ਅੱਪਡੇਟ 2148 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਨੇ ਸਰਕਾਰੀ ਥਰਮਲਾਂ ਦਾ ਉਜਾੜਾ ਕੀਤਾ - ਚੱਢਾ
📷 NRI Post Desk

ਰੂਪਨਗਰ (ਸੱਜਣ ਸਿੰਘ ਸੈਣੀ) - ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਸਰਕਾਰੀ ਥਰਮਲ ਪਲਾਂਟ ਦੀ ਪਾਵਰ ਕਲੋਨੀ ਦੇ ਰਿਹਾਇਸ਼ੀ ਇਲਾਕੇ ਨੂੰ ਖਾਲੀ ਕਰਵਾਉਣ ਦੇ ਹੁਕਮਾਂ ਦੇ ਬਾਅਦ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਨੂੰ ਲੈ ਕੇ ਰੂਪਨਗਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਅਤੇ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ ਗਏ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੀ ਆਪਣੀ ਟੀਮ ਸਮੇਤ ਪਾਵਰ ਕਲੋਨੀ ਚ ਪਹੁੰਚੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਵਕੀਲ ਦਿਨੇਸ਼ ਚੱਢਾ ਨੇ ਦੱਸਿਆ ਕਿ ਸੀ ਐਮ ਡੀ ਪੀ ਐਸ ਪੀ ਸੀ ਐਲ ਦੇ ਹੁਕਮਾਂ ਅਨੁਸਾਰ ਪਾਵਰ ਕਲੋਨੀ ਰੂਪਨਗਰ ਦੇ ਸਾਰੇ ਘਰਾਂ , ਸਕੂਲਾਂ ਅਤੇ ਦਫਤਰਾਂ ਨੂੰ 31 ਮਾਰਚ ਤੱਕ ਖਾਲੀ ਕਰਕੇ ਨੁਹੋਂ ਕਲੋਨੀ ਚ ਸ਼ਿਫਟ ਕਰਨ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਹੁਕਮ ਪਹਿਲਾਂ ਵੀ ਆਏ ਸਨ।ਉਦੋਂ ਸੱਤਾਧਾਰੀਆਂ ਨੇ ਕਿਹਾ ਸੀ ਕਿ ਕਲੋਨੀ ਖਾਲੀ ਨਹੀਂ ਹੋਏਗੀ।

ਪਰ ਹੁਣ ਦੁਬਾਰਾ ਇਹ ਹੁਕਮ ਅਉਣ ਨਾਲ਼ ਇਹ ਗੱਲ ਤੈ ਹੋ ਗਈ ਹੈ ਕਿ ਸਰਕਾਰ ਨੇ ਕਲੋਨੀ ਨੂੰ ਖਾਲੀ ਕਰਵਾਉਣਾ ਹੈ, ਪਰ ਆਗੂਆਂ ਵਲੋਂ ਲੋਕਾਂ ਨੂੰ ਸਿਰਫ ਡੰਗ ਟਪਾਊ ਝੂਠੇ ਲਾਰੇ ਲਗਾਏ ਜਾ ਰਹੇ ਨੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!