|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਅਟੈਕ ਕਰਵਾਇਆ : ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਹਮੇਸ਼ਾ ਹੀ ਇਸ ਨੇ ਪੰਜਾਬ ਪੰਜਾਬੀਅਤ ਅਤੇ ਸਿਖ ਕੌਮ ਦੇ ਹੱਕਾਂ ਲਈ ਡਟ ਕੇ ਪਹਿਰਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਗਟਾਵਾ ਸੁਲਤਾਨਪੁਰ ਲੋਧੀ ਵਿਖੇ ਸਾਬਕਾ ਖਜਾਨਾ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਹਲਕਾ ਸੁਲਤਾਨਪੁਰ ਲੋਧੀ ਦੇ ਸੂਝਵਾਨ ਆਗੂਆਂ ਅਤੇ ਵਰਕ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਹਮੇਸ਼ਾ ਹੀ ਇਸ ਨੇ ਪੰਜਾਬ ਪੰਜਾਬੀਅਤ ਅਤੇ ਸਿਖ ਕੌਮ ਦੇ ਹੱਕਾਂ ਲਈ ਡਟ ਕੇ ਪਹਿਰਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਗਟਾਵਾ ਸੁਲਤਾਨਪੁਰ ਲੋਧੀ ਵਿਖੇ ਸਾਬਕਾ ਖਜਾਨਾ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਹਲਕਾ ਸੁਲਤਾਨਪੁਰ ਲੋਧੀ ਦੇ ਸੂਝਵਾਨ ਆਗੂਆਂ ਅਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸੰਭਾਵੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਦੁਸ਼ਮਣ ਪਾਰਟੀ ਹੈ। ਇਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਅਟੈਕ ਕਰਵਾਇਆ।

84 ਵਿਚ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦੀ ਨਸਲਕੁਸ਼ੀ ਕਰਵਾਈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ 34 ਸਾਲ ਬਾਅਦ ਸਿੱਖਾਂ ਨੂੰ 84 ਦੀ ਨਸਲਕੁਸ਼ੀ ਦੇ ਮੁਲਜ਼ਮਾਂ ਨੂੰ ਜੇਲ੍ਹਾਂ ਵਿਚ ਭੇਜ ਕੇ ਇਨਸਾਫ ਦਿਵਾਇਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਝੂਠੇ ਪਰਚਿਆਂ ਤੋਂ ਨਾ ਡਰਨ ਸਗੋਂ ਸਰਕਾਰ ਦੇ ਜ਼ੁਲਮ ਦਾ ਡੱਟ ਕੇ ਵਿਰੋਧ ਕਰਨ ਅਤੇ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਝੂਠ ਦੀ ਬੁਨਿਆਦ 'ਤੇ ਬਣੀ ਕਾਂਗਰਸ ਸਰਕਾਰ ਨੇ ਸਾਰੀਆਂ ਭਲਾਈ ਸਕੀਮਾਂ ਬੰਦ ਕਰਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ ਹੈ। ਘਰ-ਘਰ ਨੌਕਰੀ, ਚਾਹ ਪੱਤੀ, ਆਟਾ ਦਾਲ, ਸਮਾਰਟਫੋਨ, ਕਿਸਾਨੀ ਕਰਜ਼ੇ ਅਤੇ ਹੋਰ ਗਰੀਬਾਂ ਦੀਆਂ ਭਲਾਈ ਸਕੀਮਾਂ ਬਿਲਕੁਲ ਬੰਦ ਹੋ ਗਈਆਂ ਹਨ। ਪੰਜਾਬ ਦੇ ਮੁਲਾਜ਼ਮ ਆਪਣੇ ਹੱਕ ਲੈਣ ਲਈ ਨਿੱਤ ਦਿਨ ਧਰਨੇ ਲਾ ਰਹੇ ਹਨ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਬੀਬੀ ਜਗੀਰ ਕੌਰ ਨੂੰ ਵੱਡੀ ਲੀਡ 'ਤੇ ਜਿਤਾਇਆ ਜਾਵੇਗਾ। ਇਸ ਮੌਕੇ ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਸਵਰਨ ਸਿੰਘ ਐਕਸੀਅਨ, ਮਾਸਟਰ ਗੁਰਦੇਵ ਸਿੰਘ ਸਾਬਕਾ ਚੇਅਰਮੈਨ, ਜੱਥੇਦਾਰ ਸੰਤੋਖ ਸਿੰਘ ਖੀਰਾਂਵਾਲੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਿਢੱਲੋਂ, ਬੀਬੀ ਜਸਵਿੰਦਰ ਕੌਰ ਟਿੱਬਾ, ਭਾਜਪਾ ਆਗੂ ਪਵਨ ਸੇਠੀ, ਗੁਰਜੰਟ ਸਿੰਘ ਸੰਧੂ ਆਦਿ ਨੇ ਵੀ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੂੰ ਭਰੋਸਾ ਦਿੱਤਾ ਕਿ ਬੀਬੀ ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਰਲ ਕੇ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਦਿਵਾਵਾਂਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜੱਥੇਦਾਰ ਸੁਖਦੇਵ ਸਿੰਘ ਨਾਨਕਪੁਰ, ਯੁਵਰਾਜ ਭੁਪਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਜਥੇਦਾਰ ਬਲਦੇਵ ਸਿੰਘ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਬੀਬੀ ਰਜਨੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਿਲਬਾਗ ਸਿੰਘ ਗਿੱਲ ਆਟੋਜ਼, ਜਥੇਦਾਰ ਮੇਹਰ ਸਿੰਘ ਰਾਮਪੁਰ ਜਗੀਰ, ਕਰਨਜੀਤ ਸਿੰਘ ਆਹਲੀ, ਗੁਰਚਰਨ ਸਿੰਘ ਟਿੱਬੀ, ਰਾਕੇਸ਼ ਕੁਮਾਰ ਨੀਟੂ, ਦਰਬਾਰਾ ਸਿੰਘ ਵਿਰਦੀ, ਰਣਜੀਤ ਸਿੰਘ ਆਹਲੀ, ਮਾਸਟਰ ਰਣਜੀਤ ਸਿੰਘ, ਮਾਸਟਰ ਬੂਟਾ ਸਿੰਘ ਚਲੱਦਾ, ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਚੰਦਰ ਸ਼ੇਖਰ ਐਡਵੋਕੇਟ, ਸੁੱਚਾ ਸਿੰਘ ਸ਼ਿਕਾਰਪੁਰ, ਓਮ ਪ੍ਕਾਸ਼ ਡੋਗਰਾ, ਸਤਨਾਮ ਸਿੰਘ ਰਾਮੇ, ਸਤਪਾਲ ਮਦਾਨ, ਵਿਜੈਪਾਲ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਸੈਫਲਾਬਾਦ, ਦਿਲਬਾਗ ਸਿੰਘ ਉੱਚਾ, ਹਰਜਿੰਦਰ ਸਿੰਘ ਸ਼ੇਰਪੁਰ ਸੱਧਾ, ਗਿਆਨ ਸਿੰਘ ਸ਼ੇਖ ਮਾਂਗਾ, ਅਵਤਾਰ ਸਿੰਘ ਮੌੜ ਆਦਿ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!