ਲੁਧਿਆਣਾ (ਇੰਦਰਜੀਤ ਸਿੰਘ) : ਦਾਖਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਨੇ ਸੋਮਵਾਰ ਨੂੰ ਨਾਮਜ਼ਦਗੀ ਕਾਗ਼ਜ਼ ਭਰੇ। ਇਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ। ਨਾਮਜ਼ਦਗੀ ਦੌਰਾਨ ਕਾਂਗਰਸੀ ਵਰਕਰਾਂ 'ਚ ਕਾਫ਼ੀ ਉਤਸ਼ਾਹ ਦੇਖਿਆ ਗਿਆ। ਜਾਣਕਾਰੀ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਕਰੀਬ ਇਕ ਵਜੇ ਦੇ ਆਸਪਾਸ ਸੰਦੀਪ ਸੰਧੂ ਨਾਲ ਮਿੰਨੀ ਸਕੱਤਰੇਤ ਪਹੁੰਚੇ ਅਤੇ ਨਾਮਜ਼ਦਗੀ ਦੀ ਪ੍ਰਕਿਰਿਆ ਪੂਰੀ ਕੀਤੀ।ਵਿਧਾਨ ਸਭਾ ਖੇਤਰ ਦਾਖਾ ਦੀ ਜ਼ਿਮਨੀ ਚੋਣ ਦੀ ਪ੍ਰਕਿਰਿਆ 23 ਸਤੰਬਰ ਤੋਂ ਸ਼ੁਰੂ ਹੋ ਗਈ ਹੈ।
ਸੰਬੰਧਿਤ ਖ਼ਬਰਾਂ
30 ਸਤੰਬਰ ਤਕ ਨਾਮਜ਼ਦਗੀ ਪ੍ਰਕਿਰਿਆ ਚੱਲੇਗੀ। ਇਕ ਅਕਤੂਬਰ ਤੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਤਿੰਨ ਅਕਤੂਬਰ ਨੂੰ ਨਾਂ ਵਾਪਸ ਲਏ ਜਾ ਸਕਦੇ ਹਨ। 21 ਅਕਤੂਬਰ ਨੂੰ ਦਾਖਾ ਸੀਟ ਲਈ ਮਤਦਾਨ ਹੋਵੇਗਾ ਤੇ 24 ਅਕਤੂਬਰ ਨੂੰ ਵੋਟਿੰਗ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਦਾਖਾ 'ਚ ਕੁੱਲ 220 ਪੋਲਿੰਗ ਸਟੇਸ਼ਨ ਹਨ ਤੇ ਵੋਟਰਾਂ ਦੀ ਗਿਣਤੀ 1 ਲੱਖ 84 ਹਜ਼ਾਰ 306 ਹੈ ਜਦਕਿ ਸਰਵਿਸ ਵੋਟਰਾਂ ਦੀ ਗਿਣਤੀ ਰਿਕਾਰਡ 'ਚ 780 ਦਰਜ ਹੈ।






