|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੂੰ ਨਹੀਂ ਮਿਲਿਆ ਜਾਖੜ ਦਾ ਜਵਾਬ; ਵੱਡਾ ਫੈਸਲਾ ਲੈ ਸਕਦੀ ਐ ਕਮੇਟੀ!

ਨਿਊਜ਼ ਡੈਸਕ : ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ ਅਗਲੇ ਕੁਝ ਦਿਨਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਦੇ ਸੰਦਰਭ ’ਚ ਫ਼ੈਸਲਾ ਕਰ ਸਕਦੀ ਹੈ ਕਿਉਂਕਿ ਅਨੁਸ਼ਾਸਨਹੀਣਤਾ ਦੇ ਦੋਸ਼ਾਂ ’ਤੇ ਉਨ੍ਹਾਂ ਵੱਲੋਂ ਤੈਅ ਮਿਆਦ ਅੰਦਰ ਕੋਈ ਜਵਾਬ ਨਹੀਂ ਆਇਆ। ਕਮੇਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੂੰ ਨਹੀਂ ਮਿਲਿਆ ਜਾਖੜ ਦਾ ਜਵਾਬ; ਵੱਡਾ ਫੈਸਲਾ ਲੈ ਸਕਦੀ ਐ ਕਮੇਟੀ!
📷 NRI Post Desk

ਨਿਊਜ਼ ਡੈਸਕ : ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ ਅਗਲੇ ਕੁਝ ਦਿਨਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਦੇ ਸੰਦਰਭ ’ਚ ਫ਼ੈਸਲਾ ਕਰ ਸਕਦੀ ਹੈ ਕਿਉਂਕਿ ਅਨੁਸ਼ਾਸਨਹੀਣਤਾ ਦੇ ਦੋਸ਼ਾਂ ’ਤੇ ਉਨ੍ਹਾਂ ਵੱਲੋਂ ਤੈਅ ਮਿਆਦ ਅੰਦਰ ਕੋਈ ਜਵਾਬ ਨਹੀਂ ਆਇਆ। ਕਮੇਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ 2 ਸੀਨੀਅਰ ਆਗੂਆਂ ਸੁਨੀਲ ਜਾਖੜ ਤੇ ਕੇਵੀ ਥਾਮਸ ਨੂੰ ਬੀਤੀ 11 ਅਪ੍ਰੈਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਇਕ ਹਫ਼ਤੇ ਅੰਦਰ ਜਵਾਬ ਮੰਗਿਆ ਸੀ।

ਸੰਬੰਧਿਤ ਖ਼ਬਰਾਂ

ਕਮੇਟੀ ਦੇ ਮੈਂਬਰ ਸਕੱਤਰ ਤੇ ਕਾਂਗਰਸ ਜਨਰਲ ਸਕੱਤਰ ਤਾਰਿਕ ਅਨਵਰ ਅਨੁਸਾਰ ਥਾਮਸ ਦਾ ਜਵਾਬ ਮਿਲ ਗਿਆ ਹੈ ਪਰ ਜਾਖੜ ਵੱਲੋਂ ਮੰਗਲਵਾਰ ਤੱਕ ਕੋਈ ਜਵਾਬ ਨਹੀਂ ਆਇਆ। ਇਹ ਪੁੱਛੇ ਜਾਣ ’ਤੇ ਕਿ ਕੀ ਜਾਖੜ ਦੀ ਮੁਅੱਤਲੀ ਜਾਂ ਬਰਖਾਸਤਗੀ ਵੀ ਹੋ ਸਕਦੀ ਹੈ ਤਾਂ ਅਨਵਰ ਨੇ ਕਿਹਾ, ‘‘ਕਾਂਗਰਸ ਦੇ ਸੰਵਿਧਾਨ ਤਹਿਤ ਕਾਰਵਾਈ ਹੋਵੇਗੀ। ਇਸ 'ਚ ਮੁਅੱਤਲੀ ਜਾਂ ਬਰਖਾਸਤਗੀ ਵੀ ਹੋ ਸਕਦੀ ਹੈ ਪਰ ਅੰਤਿਮ ਫ਼ੈਸਲਾ ਕਮੇਟੀ ਦੀ ਬੈਠਕ ਵਿਚ ਹੋਵੇਗਾ।’ ਜਾਖੜ ’ਤੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਦੇਣ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ‘ਇਤਰਾਜ਼ਯੋਗ ਟਿੱਪਣੀ’ ਕਰਨ ਦਾ ਦੋਸ਼ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!