|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕਾਂਗਰਸ ਸਰਕਾਰ ਨੇ 13,225 ਸਰਕਾਰੀ ਸਕੂਲਾਂ ਕੀਤਾ ਸਮਾਰਟ 'ਚ ਤਬਦੀਲ : ਸਿੱਖਿਆ ਮੰਤਰੀ ਸਿੰਗਲਾ

ਚੰਡੀਗੜ੍ਹ (ਦੇਵ ਇੰਦਰਜੀਤ) : ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿਚ ਪਿਛਲੇ

NRI Post Desk · 1914 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਕਾਂਗਰਸ ਸਰਕਾਰ ਨੇ 13,225 ਸਰਕਾਰੀ ਸਕੂਲਾਂ ਕੀਤਾ ਸਮਾਰਟ 'ਚ ਤਬਦੀਲ : ਸਿੱਖਿਆ ਮੰਤਰੀ ਸਿੰਗਲਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਕਾਫੀ ਵਾਧਾ ਹੋ ਰਿਹਾ ਹੈ।

ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ।

ਸੰਬੰਧਿਤ ਖ਼ਬਰਾਂ

ਸਕੂਲਾਂ ਨੂੰ ਅਮਲ ਵਿਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀਆਂ, ਪ੍ਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ਼ ਵਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਾਰਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿਚ ਸੁਧਾਰ ਲਿਆਂਦਾ ਗਿਆ ਹੈ।

ਸਮਾਰਟ ਸਕੂਲ ਤਕਨਾਲੌਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ, ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖ-ਵੱਖ ਕਲਾਸਰੂਮ ਹਨ। ਇਹ ਕਾਫੀ ਖੁੱਲ੍ਹੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!