|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਾਂਗਰਸ ਨੇ ਕਿਸਾਨਾਂ ਦਾ ਕਰਜ਼ ਮੁਆਫ ਕਰਨ ਦੇ ਨਾਲ-ਨਾਲ ਮਜ਼ਦੂਰ ਵਰਗ ਨੂੰ ਵੀ ਵੱਡੀ ਰਾਹਤ ਦਿੱਤੀ : ਡਿੰਪਾ

ਕਪੂਰਥਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਬਾਬਾ ਦੀਪ ਸਿੰਘ ਨਗਰ (ਢੁੱਡੀਆਂਵਾਲ) ਵਿਖੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ ਦੀ ਅਗਵਾਈ ਹੇਠ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੱਡੀ ਰਾਹਤ ਦੇਣ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਬਾਬਾ ਦੀਪ ਸਿੰਘ ਨਗਰ (ਢੁੱਡੀਆਂਵਾਲ) ਵਿਖੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ ਦੀ ਅਗਵਾਈ ਹੇਠ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੱਡੀ ਰਾਹਤ ਦੇਣ ਦਾ ਵੀ ਉਪਰਾਲਾ ਕੀਤਾ ਤੇ ਜੇਕਰ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣ ਗਈ ਤਾਂ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀ ਵਰਗ ਦੀ ਕਾਇਆ ਕਲਪ ਹੋ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਦੇ ਰਾਜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੀ ਵੱਡੀ ਨਿਸ਼ਾਨੀ ਹੈ । ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ ਤੇ ਕਾਂਗਰਸੀ ਆਗੂ ਹਰਵਿੰਦਰ ਸਿੰਘ ਨੇ ਜਸਬੀਰ ਸਿੰਘ ਡਿੰਪਾ ਉਮੀਦਵਾਰ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ, ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਚੋਣ ਰੈਲੀ 'ਚ ਇਕੱਤਰ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਨੂੰ ਜਿਤਾਉਣ ਲਈ ਇਲਾਕਾ ਵਾਸੀ ਪੂਰੀ ਤਰਾਂ ਤਿਆਰ ਹਨ ਤੇ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ ।

ਇਸ ਮੌਕੇ ਤੇ ਸਰਪੰਚ ਰੁਪਿੰਦਰ ਕੌਰ, ਤਰਲੋਕ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਰਮਨਦੀਪ ਸਿੰਘ, ਦਵਿੰਦਰਪਾਲ ਕੌਰ, ਗੁਰਮੀਤ ਕੌਰ, ਰÎਣÎਜੀਤ ਸਿੰਘ, ਜੀਤ ਸਿੰਘ, ਜਗਰੂਪ ਸਿੰਘ, ਬਲਵੀਰ, ਰਮਨਦੀਪ ਸਿੰਘ ਤੇ ਵੱਡੀ ਗਿਣਤੀ 'ਚ ਇਲਾਕੇ ਭਰਦੇ ਲੋਕ ਹਾਜ਼ਰ ਸਨ ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!