|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਦੇ ਪ੍ਰਧਾਨ ਬਣਨ ਤੇ ਕਾਂਗਰਸ ਹਾਈ ਕਮਾਨ ਦਾ ਫੈਸਲਾ ਸਿਰ-ਮੱਥੇ : ਰਵਨੀਤ ਬਿੱਟੂ

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਅਟਕਲਾਂ ਦਰਮਿਆਨ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਐੱਮ. ਪੀ. ਰਵਨੀਤ ਬਿੱਟੂ ਨੇ ਇਸ ਖਾਨਾਜੰਗੀ ਵਿਚਾਲੇ ਆਖਿਆ ਹੈ ਕਿ ਪਾਰਟੀ ਹਾਈ ਕਮਾਨ ਦਾ ਜਿਹੜਾ ਵੀ ਫ਼ੈਸਲਾ ਆਵੇਗਾ ਉਹ ਸਾਰਿਆਂ ਦੇ ਸਿਰ ਮੱਥੇ ਹੋ

NRI Post Desk · 1959 ਦਿਨ ਪਹਿਲਾਂ · ਅੱਪਡੇਟ 1959 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਦੇ ਪ੍ਰਧਾਨ ਬਣਨ ਤੇ ਕਾਂਗਰਸ ਹਾਈ ਕਮਾਨ ਦਾ ਫੈਸਲਾ ਸਿਰ-ਮੱਥੇ : ਰਵਨੀਤ ਬਿੱਟੂ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਅਟਕਲਾਂ ਦਰਮਿਆਨ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਐੱਮ. ਪੀ. ਰਵਨੀਤ ਬਿੱਟੂ ਨੇ ਇਸ ਖਾਨਾਜੰਗੀ ਵਿਚਾਲੇ ਆਖਿਆ ਹੈ ਕਿ ਪਾਰਟੀ ਹਾਈ ਕਮਾਨ ਦਾ ਜਿਹੜਾ ਵੀ ਫ਼ੈਸਲਾ ਆਵੇਗਾ ਉਹ ਸਾਰਿਆਂ ਦੇ ਸਿਰ ਮੱਥੇ ਹੋਵੇਗਾ। ਬਿੱਟੂ ਨੇ ਕਿਹਾ ਕਿ ਅਸੀਂ ਹਾਈਕਮਾਨ ਕੋਲ ਮਹਿਜ਼ ਆਪਣੀ ਗੱਲ ਰੱਖ ਸਕਦੇ ਸੀ। ਹੁਣ ਇਸ ’ਤੇ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਹੀ ਕਰਨਾ ਹੈ ਅਤੇ ਪਾਰਟੀ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਸਿਰ ਮੱਥੇ ਹੋਵੇਗਾ।

ਸੰਬੰਧਿਤ ਖ਼ਬਰਾਂ

ਵੀਰਵਾਰ ਨੂੰ ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀਆਂ ਚਰਚਾਵਾਂ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਭੂਚਾਲ ਆ ਗਿਆ ਸੀ। ਇਨ੍ਹਾਂ ਚਰਚਾਵਾਂ ਤੋਂ ਬਾਅਦ ਜਿੱਥੇ ਨਵਜੋਤ ਸਿੱਧੂ ਖੇਮੇ ਵਲੋਂ ਮੀਟਿੰਗ ਕੀਤੀ ਗਈ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਖੇਮੇ ਨੇ ਵੀ ਸਿਆਸੀ ਰਫ਼ਤਾਰ ਫੜ ਲਈ ਸੀ। ਨਵਜੋਤ ਸਿੱਧੂ ਦਾ ਕਾਂਗਰਸ ਪ੍ਰਧਾਨ ਵਜੋਂ ਨਾਮ ਉਭਰਨ ਮਗਰੋਂ ਕੈਪਟਨ ਖੇਮਾ ਵੀ ਸਰਗਰਮ ਹੋ ਗਿਆ। ਇਨ੍ਹਾਂ ਅਟਕਲਾਂ ਦਰਮਿਆਨ ਵੀਰਵਾਰ ਨੂੰ ਹੀ ਸਿਸਵਾਂ ਫਾਰਮ ਹਾਊਸ ’ਤੇ ਰੂਟੀਨ ਵਿਚ ਦੋ ਮੰਤਰੀ ਅਤੇ ਸੰਸਦ ਮੈਂਬਰ ਆਦਿ ਮੁੱਖ ਮੰਤਰੀ ਨੂੰ ਮਿਲਣ ਗਏ ਸਨ, ਜਿਨ੍ਹਾਂ ਨੂੰ ਕੈਪਟਨ ਨੇ ਠੀਕ ਸੰਕੇਤ ਹੀ ਦਿੱਤੇ ਸਨ।

ਕੈਪਟਨ ਖੇਮੇ ਦੀ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਮੰਤਰੀਆਂ ਵਿਚ ਅਰੁਣਾ ਚੌਧਰੀ, ਰਾਣਾ ਸੋਢੀ, ਸੁੰਦਰ ਸ਼ਾਮ ਅਰੋੜਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਕੁੱਝ ਵਿਧਾਇਕ ਸ਼ਾਮਲ ਸਨ। ਇਸ ਤੋਂ ਇਲਾਵਾ ਸਿੱਧੂ ਖੇਮੇ ਦੀ ਮੀਟਿੰਗ ਵਿਚ ਸੁਖਜਿੰਦਰ ਸਿੰਘ ਰੰਧਾਵਾ, ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ, ਚਰਨਜੀਤ ਚੰਨੀ, ਵਿਧਾਇਕ ਪਰਗਟ ਸਿੰਘ, ਕੁਲਬੀਰ ਸਿੰਘ ਜੀਰਾ, ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਆਦਿ ਸ਼ਾਮਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!