|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪ੍ਰਦਰਸ਼ਨ ਦੌਰਾਨ ਕਾਂਗਰਸ ਦਾ ਅੰਦਰੂਨੀ ਕਲੇਸ਼ ਆਇਆ ਸਾਹਮਣੇ, ਬਰਿੰਦਰ ਢਿੱਲੋਂ ਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ

ਨਿਊਜ਼ ਡੈਸਕ : ਚੰਡੀਗੜ੍ਹ 'ਚ ਮਹਿੰਗਾਈ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਵੇਲੇ ਸਾਹਮਣੇ ਆ ਗਿਆ, ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਤੇ ਬਰਿ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਦਰਸ਼ਨ ਦੌਰਾਨ ਕਾਂਗਰਸ ਦਾ ਅੰਦਰੂਨੀ ਕਲੇਸ਼ ਆਇਆ ਸਾਹਮਣੇ, ਬਰਿੰਦਰ ਢਿੱਲੋਂ ਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ
📷 NRI Post Desk

ਨਿਊਜ਼ ਡੈਸਕ : ਚੰਡੀਗੜ੍ਹ 'ਚ ਮਹਿੰਗਾਈ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਵੇਲੇ ਸਾਹਮਣੇ ਆ ਗਿਆ, ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਤੇ ਬਰਿੰਦਰ ਢਿੱਲੋਂ ਸਮੇਤ ਕਈ ਹੋਰ ਆਗੂ ਸ਼ਾਮਲ ਸਨ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਈਮਾਨਦਾਰ ਹਨ, ਜਦੋਂ ਕਿ ਕਾਂਗਰਸ 'ਚ ਕੁੱਝ ਆਗੂ ਬੇਈਮਾਨ ਹਨ। ਇਸ ਗੱਲ ਤੋਂ ਬਰਿੰਦਰ ਢਿੱਲੋਂ ਭੜਕ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਉਹ ਬੇਈਮਾਨ ਕਹਿ ਰਹੇ ਹਨ, ਉਨ੍ਹਾਂ ਦੇ ਨਾਂ ਦੱਸਣ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਸ ਗੱਲ ਨੂੰ ਵਾਪਸ ਲੈ ਲੈਣ। ਇਸ ਗੱਲ ਨੂੰ ਲੈ ਕੇ ਕਾਂਗਰਸ ਦੇ ਹੋਰ ਆਗੂਆਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ। ਦੋਹਾਂ ਆਗੂਆਂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!