|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਵਾਂਸ਼ਹਿਰ ਦੇ ਵਿਧਾਇਕ ਦੀ ਪਤਨੀ ਦੀ ਵਿਧਾਇਕਾ ਅਦਿਤੀ ਸਿੰਘ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਨ ਵੱਲੋਂ ਨੋਟਿਸ ਜਾਰੀ

ਨਵਾਂਸ਼ਹਿਰ (ਇੰਦਰਜੀਤ ਸਿੰਘ) : ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਦੀ ਪਤਨੀ ਰਾਏਬਰੇਲੀ ਦੀ ਵਿਧਾਇਕਾ ਅਦਿਤੀ ਸਿੰਘ ਦੀ ਮੈਬਰਸ਼ਿਪ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਨ ਵੱਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਚੇਅਰਮੈਨ ਹਿਰਦੇ ਨਰਾਇਣ ਦੀਕਸ਼ਤ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ 'ਚ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ ਨੇ ਉੱਤਰ ਪ੍ਰਦੇਸ਼ ਦੇ ਮੈਂਬਰ ਦਲ 'ਚ ਪਰਿਵ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵਾਂਸ਼ਹਿਰ (ਇੰਦਰਜੀਤ ਸਿੰਘ) : ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਦੀ ਪਤਨੀ ਰਾਏਬਰੇਲੀ ਦੀ ਵਿਧਾਇਕਾ ਅਦਿਤੀ ਸਿੰਘ ਦੀ ਮੈਬਰਸ਼ਿਪ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਨ ਵੱਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਚੇਅਰਮੈਨ ਹਿਰਦੇ ਨਰਾਇਣ ਦੀਕਸ਼ਤ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ 'ਚ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ ਨੇ ਉੱਤਰ ਪ੍ਰਦੇਸ਼ ਦੇ ਮੈਂਬਰ ਦਲ 'ਚ ਪਰਿਵਰਤਨ ਐਕਟ 1987 ਤਹਿਤ ਨੋਟਿਸ ਜਾਰੀ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਅਦਿਤੀ ਸਿੰਘ ਨੇ ਪਾਰਟੀ ਖਿਲਾਫ਼ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿਚ 2 ਅਕਤੂਬਰ ਨੂੰ ਹੋਏ 36 ਘੰਟੇ ਦੇ ਇਜਲਾਸ 'ਚ ਹਿੱਸਾ ਲਿਆ ਸੀ ਪਰ ਕਾਂਗਰਸ ਨੇ ਇਸ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ। ਕਾਂਗਰਸ ਨੇ ਇਸ ਤੋਂ ਬਾਅਦ ਅਦਿਤੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਪਰ ਉਸ ਨੇ ਇਸ ਦਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਿਆ। ਕਾਂਗਰਸ ਨੇ ਇਸ ਗੱਲ ਨੂੰ ਗੰਭੀਰ ਲੈਂਦਿਆਂ ਉਸ ਦੀ ਮੈਂਬਰਸ਼ਿੱਪ ਖ਼ਤਮ ਕਰਨ ਦਾ ਨੋਟਿਸ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪਾਰਟੀ ਵੱਲੋਂ ਜਾਰੀ ਇਹ ਦੂਸਰਾ ਨੋਟਿਸ ਹੈ।

ਉਸ ਨੂੰ ਪਹਿਲਾ ਨੋਟਿਸ ਉਦੋਂ ਦਿੱਤਾ ਸੀ ਕਿ ਜਦੋਂ ਉਹ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਗਾਂਧੀ ਜੈਅੰਤੀ ’ਤੇ ਬੁਲਾਏ ਵਿਧਾਨ ਮੰਡਲ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਈ ਸੀ। ਉਸ ਨੇ ਪਾਰਟੀ ਦੇ ਖਿਲਾਫ਼ ਬਿਆਨ ਦਿੱਤੇ ਸਨ ਤੇ ਉਸ ਨੂੰ ਨੋਟਿਸ ਜਾਰੀ ਹੋਇਆ ਸੀ ਪਰ ਉਸ ਨੇ ਜਵਾਬ ਦੇਣਾ ਮੁਨਾਸਿਬ ਨਹੀਂ ਸਮਝਿਆ।ਜ਼ਿਕਰਯੋਗ ਹੈ ਕਿ ਅਦਿਤੀ ਨੇ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਨਾਲ 21 ਨਵੰਬਰ ਨੂੰ ਦਿੱਲੀ ਵਿਖੇ ਹਿੰਦੂ ਰੀਤੀ- ਰਿਵਾਜਾਂ ਨਾਲ ਤੇ 23 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਸਿੱਖ ਰੀਤੀ ਰਿਵਾਜਾਂ ਨਾਲ ਵਿਆਹ ਕਰਵਾ ਲਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!