|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸੀ ਲੀਡਰਸ਼ਿਪ ਪਹੁੰਚੀ ਜਲੰਧਰ, ਸਿੱਧੂ ਰਹੇ ਗ਼ੈਰ-ਹਾਜ਼ਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਸਾਰੀ ਲੀਡਰਸ਼ਿਪ ਜਲੰਧਰ ’ਚ ਵਿਧਾਇਕ ਬਾਵਾ ਹੈਨਰੀ ਦੇ ਘਰ ਪਹੁੰਚੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਾਵਾ ਹੈਨਰੀ, ਉਨ੍ਹਾਂ ਦੇ ਪਿਤਾ ਸੀਨੀਅਰ ਅਵਤਾਰ ਹੈਨਰੀ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਕਾਂ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸੀ ਲੀਡਰਸ਼ਿਪ ਪਹੁੰਚੀ ਜਲੰਧਰ, ਸਿੱਧੂ ਰਹੇ ਗ਼ੈਰ-ਹਾਜ਼ਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਸਾਰੀ ਲੀਡਰਸ਼ਿਪ ਜਲੰਧਰ ’ਚ ਵਿਧਾਇਕ ਬਾਵਾ ਹੈਨਰੀ ਦੇ ਘਰ ਪਹੁੰਚੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਾਵਾ ਹੈਨਰੀ, ਉਨ੍ਹਾਂ ਦੇ ਪਿਤਾ ਸੀਨੀਅਰ ਅਵਤਾਰ ਹੈਨਰੀ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਕਾਂਗਰਸ ਦੀ ਸਾਰੀ ਲੀਡਰਸ਼ਿਪ ਹਾਜ਼ਰ ਸੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਨਵਜੋਤ ਸਿੰਘ ਸਿੱਧੂ ਤੇ ਜਲੰਧਰ ਹਲਕਾ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਗ਼ੈਰ-ਹਾਜ਼ਰ ਰਹੇ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੱਲ੍ਹ ਉਹ ਪਾਰਟੀ ਪ੍ਰਧਾਨ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਗਏ ਸਨ ਤੇ ਉਹ ਜਲੰਧਰ ਦੀ ਸਮੂਹ ਲੀਡਰਸ਼ਿਪ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦਾ ਪੱਧਰ ਉੱਚਾ ਚੁੱਕਣ ਲਈ ਹਰੇਕ ਆਗੂ ਨੂੰ ਮਿਲਣਗੇ ਅਤੇ ਪੁਰਾਣਾ ਤਜਰਬਾ ਹਾਸਲ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!