|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਪੈਸੇ ਦੇ ਕੇ ਕਾਂਗਰਸ 'ਚ ਸ਼ਾਮਲ ਕਰਨ ਨੂੰ ਲੈ ਕੇ ਹੰਗਾਮਾ

ਮਾਨਸਾ : ਬੁਢਲਾਡਾ ਵਾਸੀ ਇਕ ਨੌਜਵਾਨ 'ਆਪ' ਆਗੂ ਨੂੰ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਪੈਸੇ ਦੇ ਕੇ ਕਾਂਗਰਸ 'ਚ ਸ਼ਾਮਲ ਕਰਨ ਨੂੰ ਲੈ ਕੇ ਹੰਗਾਮਾ ਹੋ ਗਿਆ। ਇਹ ਮਾਮਲਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ, ਚੋਣ ਕਮਿਸ਼ਨਰ ਪੰਜਾਬ, ਡੀਸੀ ਬਠਿੰਡਾ ਤੋਂ ਇਲਾਵਾ ਸਥਾਨਕ ਅਧਿਕਾਰੀਆਂ ਕੋਲ ਪੁੱਜ ਚੁੱਕਾ ਹੈ।ਕਾਂਗਰਸ ਵਿ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਸਾ : ਬੁਢਲਾਡਾ ਵਾਸੀ ਇਕ ਨੌਜਵਾਨ 'ਆਪ' ਆਗੂ ਨੂੰ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਪੈਸੇ ਦੇ ਕੇ ਕਾਂਗਰਸ 'ਚ ਸ਼ਾਮਲ ਕਰਨ ਨੂੰ ਲੈ ਕੇ ਹੰਗਾਮਾ ਹੋ ਗਿਆ। ਇਹ ਮਾਮਲਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ, ਚੋਣ ਕਮਿਸ਼ਨਰ ਪੰਜਾਬ, ਡੀਸੀ ਬਠਿੰਡਾ ਤੋਂ ਇਲਾਵਾ ਸਥਾਨਕ ਅਧਿਕਾਰੀਆਂ ਕੋਲ ਪੁੱਜ ਚੁੱਕਾ ਹੈ।ਕਾਂਗਰਸ ਵਿਰੋਧੀ ਧਿਰਾਂ ਵੱਲੋਂ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਤੋਂ ਇਲਾਵਾ ਸੱਤਾਧਾਰੀ ਪਾਰਟੀ ਨੂੰ ਇਸ ਮੁੱਦੇ 'ਤੇ ਚੋਣ ਮੈਦਾਨ 'ਚ ਘੇਰਨ ਦੀ ਤਿਆਰੀ ਕਰ ਲਈ ਗਈ ਹੈ। ਦੂਜੇ ਪਾਸੇ ਕਾਂਗਰਸ ਦੇ ਅਹੁਦੇਦਾਰਾਂ ਨੇ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਦੋਸ਼ ਬੇਬੁਨਿਆਦ ਹਨ ਤੇ ਇਸ ਮਾਮਲੇ ਨੂੰ ਬਿਨਾਂ ਵਜ੍ਹਾ ਮੁੱਦਾ ਬਣਾਇਆ ਜਾ ਰਿਹਾ ਹੈ।

ਐੱਸਡੀਐੱਮ ਬੁਢਲਾਡਾ ਨੇ ਇਸ ਮਾਮਲੇ 'ਚ ਆਪ ਆਗੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਇਸ ਦਾ ਜਵਾਬ ਮੰਗਿਆ ਹੈ।ਜਾਣਕਾਰੀ ਅਨੁਸਾਰ ਬੁਢਲਾਡਾ ਦੇ ਆਮ ਆਦਮੀ ਪਾਰਟੀ ਆਗੂ ਟਿੰਕੂ ਪੰਜਾਬ ਨੂੰ ਕੁੱਝ ਆਗੂਆਂ ਵੱਲੋਂ ਕਾਂਗਰਸ 'ਚ ਸ਼ਾਮਲ ਕਰਨ ਦੀ ਤਿਆਰੀ ਚੱਲ ਰਹੀ ਸੀ। ਉਕਤ ਘਟਨਾਕ੍ਰਮ ਵਾਪਰਨ ਤੋਂ ਬਾਅਦ ਟਿੰਕੂ ਪੰਜਾਬ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੁਨੇਹਾ ਮਿਲਿਆ ਕਿ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸਥਾਨਕ ਆਗੂ ਉਨ੍ਹਾਂ ਦੇ ਘਰ ਆ ਰਹੇ ਹਨ।ਪਾਰਟੀ 'ਚ ਟਿੰਕੂ ਪੰਜਾਬ ਨੂੰ ਸ਼ਾਮਲ ਕਰਨ ਤੋਂ ਬਾਅਦ ਜਦ ਉਹ ਵਾਪਸ ਜਾਣ ਲੱਗੇ ਤਾਂ ਉਨ੍ਹਾਂ ਦੀ ਜੇਬ 'ਚ ਕਿਸੇ ਆਗੂ ਨੇ 50 ਹਜ਼ਾਰ ਰੁਪਏ ਪਾ ਦਿੱਤੇ, ਉਨ੍ਹਾਂ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਟਿੰਕੂ ਪੰਜਾਬ ਅਨੁਸਾਰ ਉਨ੍ਹਾਂ ਨੂੰ ਕਿਹਾ ਗਿਆ ਕਿ ਇਸ ਮਾਇਆ ਨੂੰ ਇਕ ਗਿਫਟ ਦੇ ਤੌਰ 'ਤੇ ਭੇਜਿਆ ਗਿਆ ਹੈ ਪਰ ਉਨ੍ਹਾਂ ਇਹ ਪੈਸੇ ਜੇਬ 'ਚੋਂ ਕੱਢ ਕੇ ਸੁੱਟ ਦਿੱਤੇ, ਜਿਸ 'ਤੇ ਹੰਗਾਮਾ ਹੋ ਗਿਆ। ਰੌਲਾ ਪੈਣ 'ਤੇ ਮਾਮਲਾ ਸਥਾਨਕ ਅਧਿਕਾਰੀਆਂ ਤਕ ਪਹੁੰਚ ਗਿਆ।ਸ਼ਨਿੱਚਰਵਾਰ ਨੂੰ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਟਿੰਕੂ ਪੰਜਾਬ ਦੇ ਘਰ ਗਏ ਤੇ ਉਨ੍ਹਾਂ ਨੇ ਉਸ ਨਾਲ ਬੰਦ ਕਮਰਾ ਮੀਟਿੰਗ ਕਰਨ ਤੋਂ ਬਾਅਦ ਇਸ ਦੀ ਸ਼ਿਕਾਇਤ ਮੁੱਖ ਚੋਣ ਕਮਿਸ਼ਨਰ ਪੰਜਾਬ, ਡੀਸੀ ਬਠਿੰਡਾ ਨੂੰ ਕੀਤੀ।

ਐੱਸਡੀਐੱਮ ਬੁਢਲਾਡਾ ਦੇ ਸਹਾਇਕ ਰਿਟਰਨਿੰਗ ਅਫਸਰ ਅਦਿਤਿਆ ਡੇਚਲਵਾਲ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਟਿੰਕੂ ਪੰਜਾਬ ਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਇਸ ਦਾ ਜਵਾਬ ਮੰਗਿਆ ਹੈ ਪਰ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਆਇਆ।ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹ ਟਿੰਕੂ ਪੰਜਾਬ ਦੇ ਘਰ ਜ਼ਰੂਰ ਗਏ ਪਰ ਕਿਸੇ ਨੂੰ ਪੈਸੇ ਨਹੀਂ ਦਿੱਤੇ, ਉਲਟਾ ਉਨ੍ਹਾਂ ਦੀ ਜੇਬ 'ਚ ਧੱਕੇ ਨਾਲ ਪੈਸੇ ਪਾ ਕੇ ਕਿਹਾ ਜਾਣ ਲੱਗਾ ਕਿ ਇਹ ਪੈਸੇ ਵਾਪਸ ਲੈ ਲਵੋ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਤੇ ਝੂਠੇ ਹਨ।ਡੈਮੋਕ੍ਰੇਟਿਕ ਅਲਾਇੰਸ ਦੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਟਿੰਕੂ ਪੰਜਾਬ ਦਾ ਸਮੱਰਥਨ ਕਰਦਿਆਂ ਮੰਗ ਕੀਤੀ ਕਿ ਚੋਣ ਕਮਿਸ਼ਨਰ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਉਮੀਦਵਾਰੀ ਰੱਦ ਕਰ ਕੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰੇ। ਇਸ ਮੌਕੇ ਉਨ੍ਹਾਂ ਨਾਲ ਬਸਪਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਵੀ ਮੌਜੂਦ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!